ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਲਾਲ ਵਿੱਚ ਕਾਂਗਰਸੀ ਵਰਕਰਾਂ ਦੀ ਹਲਕਾ ਪੱਧਰੀ ਮੀਟਿੰਗ

ਪੱਤਰ ਪ੍ਰੇਰਕ ਭਗਤਾ ਭਾਈ, 15 ਮਈ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜਸ਼ਨ ਚਹਿਲ ਦੀ ਅਗਵਾਈ ਹੇਠ ਸਿੱਧੂ ਪੈਲੇਸ ਜਲਾਲ ਵਿੱਚ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪ੍ਰੋਗਰਾਮ ਤਹਿਤ ਹਲਕਾ ਰਾਮਪੁਰਾ ਫੂਲ ਦੇ...
ਜਲਾਲ ਵਿੱਚ ਮੀਟਿੰਗ ’ਚ ਹਾਜ਼ਰ ਕਾਂਗਰਸੀ ਆਗੂ ਤੇ ਵਰਕਰ। -ਫੋਟੋ: ਮਰਾਹੜ
Advertisement

ਪੱਤਰ ਪ੍ਰੇਰਕ

ਭਗਤਾ ਭਾਈ, 15 ਮਈ

Advertisement

ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜਸ਼ਨ ਚਹਿਲ ਦੀ ਅਗਵਾਈ ਹੇਠ ਸਿੱਧੂ ਪੈਲੇਸ ਜਲਾਲ ਵਿੱਚ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪ੍ਰੋਗਰਾਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਸੰਗਠਨ ਪੰਜਾਬ ਦੇ ਚੇਅਰਮੈਨ ਗਗਨਦੀਪ ਸਿੰਘ ਬੌਬੀ, ਸੂਬਾ ਸਕੱਤਰ ਇੰਦਰਜੀਤ ਜੌਲੀ ਗਰਗ ਤੇ ਰੁਪਿੰਦਰ ਸਿੰਘ ਸਾਹੋਕੇ ਵਿਸ਼ੇਸ ਤੌਰ ’ਤੇ ਪਹੁੰਚੇ। ਸ੍ਰੀ ਬੌਬੀ ਨੇ ਇਕੱਤਰ ਵਰਕਰਾਂ ਨੂੰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਵਿਚਾਰਧਾਰਾ ਬਾਰੇ ਜਾਣੂ ਕਰਵਾਉਂਦਿਆਂ ਫਰੀਦਕੋਟ ਤੋਂ ਪਾਰਟੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਕਾਂਗਰਸ ਦੇ ਬੁਲਾਰੇ ਜਸ਼ਨ ਚਹਿਲ, ਪਰਮਿੰਦਰ ਡਿੰਪਲ, ਕਿਰਨਦੀਪ ਕੌਰ ਵਿਰਕ, ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਸਿਰੀਏਵਾਲਾ, ਗੁਰਚਰਨ ਭਾਈਰੂਪਾ, ਹੇਮ ਰਾਜ ਕਾਲਾ ਤੇ ਜਗਸੀਰ ਜਲਾਲ ਨੇ ਕਿਹਾ ਕਿ ਲੋਕ ਇਸ ਵਾਰ ਭਾਜਪਾ ਦੀਆਂ ਫ਼ਿਰਕੂ ਨੀਤੀਆਂ ਪ੍ਰਵਾਨ ਨਹੀਂ ਕਰਨਗੇ ਅਤੇ ਦੇਸ਼ ’ਚ ਕਾਂਗਰਸ ਤੇ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣੇਗੀ। ਇਸ ਮੌਕੇ ਸਾਬਕਾ ਚੇਅਰਮੈਨ ਰਾਜਵੰਤ ਸਿੰਘ ਭਗਤਾ, ਸੁਰਿੰਦਰ ਕੁੱਕੂ, ਹਰਜੀਵਨ ਬਰਾੜ, ਰੈਂਪਲ ਭੱਲਾ, ਜੁਗਿੰਦਰ ਸਿੰਘ ਆਦਿ ਹਾਜ਼ਰ ਸਨ।

Advertisement