ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 26 ਅਗਸਤ
ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿੱਚ 12ਵੀਂ ਜਮਾਤ ਦੇ ਨਤੀਜੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਲਈ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ।
ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਿੱਜੀ ਸਕੂਲਾਂ ਦੇ ਮੁਕਾਬਲੇ ਹਰ ਖੇਤਰ ਵਿੱਚ ਮੋਹਰੀ ਹਨ। ਉਨ੍ਹਾਂ ਦੱਸਿਆ ਕਿ ਇਸ ਸਨਮਾਨ ਸਮਾਗਮ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੀਆਂ 9ਵੀਂ ਅਤੇ 10ਵੀਂ ਜਮਾਤ ਦੀਆਂ 3000 ਹਜ਼ਾਰ ਬੇਟੀਆਂ ਨੂੰ ਪੰਜਾਬ ਸਰਕਾਰ ਵੱਲੋਂ ਜੁਮੈਂਟਰੀ ਬਾਕਸ ਵੰਡਣ ਦੀ ਸਕੀਮ ਦਾ ਉਦਘਾਟਨ ਅੱਜ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕੀਤਾ ਹੈ। ਇਸ ਮੌਕੇ ਜ਼ਿਲ੍ਹ ਸਿੱਖਿਆ ਅਫ਼ਸਰ ਸੱਤਪਾਲ, ਪ੍ਰਦੀਪ ਦਿਓੜਾ, ਪਿ੍ੰਸੀਪਲ ਨਵਦੀਪ ਸ਼ਰਮਾ, ਪਿ੍ੰਸੀਪਲ ਤੇਜਿੰਦਰ ਸਿੰਘ, ਪ੍ਰਿੰਸੀਪਲ ਅੰਜਨਾ ਕੌਸ਼ਲ, ਪ੍ਰਿੰਸੀਪਲ ਗੁਰਮੇਲ ਕੌਰ, ਗੁਰਤੇਜ ਸਿੰਘ ਤੇਜਾ, ਡਾ. ਧਰਮਵੀਰ, ਜਸਬੀਰ ਸਿੰਘ ਜੱਸੀ ਆਦਿ ਵੀ ਹਾਜ਼ਰ ਸਨ।