ਮਹਿਮਾ ਸਰਜਾ ’ਚ ਬੱਸ ਅੱਡੇ ਦਾ ਨਿਰਮਾਣ ਸ਼ੁਰੂ
ਗੋਨਿਆਣਾ ਮੰਡੀ: ਪਿੰਡ ਮਹਿਮਾ ਸਰਜਾ ’ਚ ਅੱਜ ਮੁੱਖ ਬੱਸ ਅੱਡੇ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ। ਲੋਕਾਂ ਵੱਲੋਂ ਲੰਮੇ ਸਮੇਂ ਤੋਂ ਬੱਸ ਅੱਡੇ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ। ਅੱਜ ਸਰਪੰਚ ਗੁਰਜੀਤ ਕੌਰ ਸਿੱਧੂ ਅਤੇ ਉਨ੍ਹਾਂ ਦੇ ਪਤੀ...
Advertisement
ਗੋਨਿਆਣਾ ਮੰਡੀ: ਪਿੰਡ ਮਹਿਮਾ ਸਰਜਾ ’ਚ ਅੱਜ ਮੁੱਖ ਬੱਸ ਅੱਡੇ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ। ਲੋਕਾਂ ਵੱਲੋਂ ਲੰਮੇ ਸਮੇਂ ਤੋਂ ਬੱਸ ਅੱਡੇ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ। ਅੱਜ ਸਰਪੰਚ ਗੁਰਜੀਤ ਕੌਰ ਸਿੱਧੂ ਅਤੇ ਉਨ੍ਹਾਂ ਦੇ ਪਤੀ ਮਾਰਕੀਟ ਕਮੇਟੀ ਭੁੱਚੋ ਦੇ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ ਦੀ ਅਗਵਾਈ ਵਿੱਚ ਅਰਦਾਸ ਕਰਵਾਈ ਗਈ ਤੇ ਫਿਰ ਕੰਮ ਦੀ ਸ਼ੁਰੂਆਤ ਹੋਈ। ਇਸ ਮੌਕੇ ਗੁਰਜੰਟ ਸਿੰਘ, ਜਲੌਰ ਸਿੰਘ, ਹਰਵਿੰਦਰ ਸਿੰਘ, ਜਸਵੀਰ ਕੌਰ, ਜਗਸੀਰ ਸਿੰਘ, ਧਰਮਿੰਦਰ ਕੁਮਾਰ, ਕਰਮਜੀਤ ਕੌਰ, ਸਤਵੀਰ ਕੌਰ, ਇਕਬਾਲ ਸਿੰਘ, ਮਨਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਸ਼ਾਮਲ ਸਨ। ਪਿੰਡ ਵਾਸੀਆਂ ਨੇ ਕਿਹਾ ਕਿ ਬੱਸ ਸਟੈਂਡ ਦੀ ਸੁਵਿਧਾ ਨਾਲ ਲੋਕਾਂ ਨੂੰ ਸੌਖ ਹੋਵੇਗੀ। -ਪੱਤਰ ਪ੍ਰੇਰਕ
Advertisement
Advertisement