ਪੱਤਰ ਪ੍ਰੇਰਕ
ਸ਼ਹਿਣਾ, 13 ਦਸੰਬਰ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਆਰਡੀਨੈਂਸ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ’ਚ ਰੋਜ਼ਾਨਾ ਹਜ਼ਾਰਾਂ ਕਿਸਾਨ ਜਾ ਰਹੇ ਹਨ। ਬਲਾਕ ਸ਼ਹਿਣਾ ਦੇ 20 ਪਿੰਡਾਂ ਵਿੱਚੋਂ ਕਰੀਬ 5000 ਕਿਸਾਨ, ਔਰਤਾਂ ਅਤੇ ਨੌਜਵਾਨਾਂ ਆਪਣੇ ਆਪਣੇ ਵਹੀਕਲਾਂ ਅਤੇ ਟਰੈਕਟਰ-ਟਰਾਲੀਆਂ ਰਾਹੀ ਦਿੱਤੀ ਗਏ ਹੋਏ ਹਨ ਅਤੇ ਇਹ ਸਿਲਸਿਲਾ ਹਾਲੇ ਵੀ ਜਾਰੀ ਹੈ। ਕਸਬੇ ਸ਼ਹਿਣਾ ਵਿੱਚੋਂ ਰੋਜ਼ਾਨਾ 20 ਤੋਂ 25 ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਸ਼ਹਿਣਾ ਦੇ ਮੀਤ ਪ੍ਰਧਾਨ ਲਖਵੀਰ ਸਿੰਘ ਦੁੱਲਮਸਰ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਆਦੇਸ਼ਾਂ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਧਰਨਾ ਅਤੇ ਡੀ.ਸੀ. ਦਫ਼ਤਰ ਦਾ ਘਿਰਾਓ ਵੀ ਕੀਤਾ ਜਾਵੇਗਾ।