ਠੇਕਾ ਮੁਲਾਜ਼ਮਾਂ ਨੇ ਮੋਦੀ ਤੇ ਕੈਪਟਨ ਦੇ ਪੁਤਲੇ ਸਾੜੇ

ਠੇਕਾ ਮੁਲਾਜ਼ਮਾਂ ਨੇ ਮੋਦੀ ਤੇ ਕੈਪਟਨ ਦੇ ਪੁਤਲੇ ਸਾੜੇ

ਬਠਿੰਡਾ ਵਿਚ ਮੋਦੀ-ਕੈਪਟਨ ਦਾ ਪੁਤਲਾ ਸਾੜਦੇ ਹੋਏ ਠੇਕਾ ਮੁਲਾਜ਼ਮ।

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 24 ਅਕਤੂਬਰ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਅੱਜ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕੌਮ ਜ਼ੋਨ ਬਠਿੰਡਾ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਥਰਮਲ ਪਲਾਂਟ ਦੇ ਗੇਟ ਤੋਂ ਮਾਰਚ ਕਰ ਕੇ ਭਾਈ ਘਨ੍ਹੱਈਆ ਚੌਕ ਵਿਚ ਪਹੁੰਚੇ ਪ੍ਰਦਰਸ਼ਨਕਾਰੀਆਂ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ, ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ 2020, ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਸਬੰਧੀ ਨਾਅਰੇਬਾਜ਼ੀ ਦੌਰਾਨ ਪੁਤਲਾ ਸਾੜਿਆ। ਇਸ ਮੌਕੇ ਕਮੇਟੀ ਪ੍ਰਧਾਨ ਗੁਰਵਿੰਦਰ ਸਿੰਘ, ਖੁਸ਼ਦੀਪ ਸਿੰਘ ਗੋਰਾ, ਸੰਦੀਪ ਸਿੰਘ, ਗਗਨਦੀਪ ਕਰਮਜੀਤ ਨੇ ਸੰਬੋਧਨ ਕੀਤਾ।

ਭੁੱਚੋ ਮੰਡੀ (ਪੱਤਰ ਪ੍ਰੇਰਕ): ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਅੱਜ ਆਪਣੀਆਂ ਮੰਗਾਂ ਦੀ ਪੂਰਤੀ ਲਈ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਜਾਮ ਲਗਾਇਆ ਅਤੇ ਥਰਮਲ ਦੀ ਮਾਰਕੀਟ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਕੀਤੇ ਪ੍ਰਦਰਸ਼ਨ ਦੌਰਾਨ ਕੱਚੇ ਕਾਮਿਆਂ ਨੂੰ ਪੱਕੇ ਕਰਨ, ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020, ਨਵੇਂ ਕਿਰਤ ਕਾਨੂੰਨ ਸਮੇਤ ਹੋਰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਸਨ। ਇਸ ਮੌਕੇ ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਅਤੇ ਜਨਰਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਸਮੂਹ ਵਿਭਾਗਾਂ ਵਿਚੋਂ ਪੁਨਰਗਠਨ ਦੇ ਨਾਮ ’ਤੇ ਵੱਡੇ ਪੱਧਰ ‘ਤੇ ਅਸਾਮੀਆਂ ਖਤਮ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਠੇਕਾ ਮੁਲਾਜ਼ਮਾਂ ਦੀ ਛਾਂਟੀ ਬੰਦ ਕਰਨ, ਛਾਂਟੀ ਕੀਤੇ ਮੁਲਾਜ਼ਮ ਬਹਾਲ ਕਰਨ, ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਅਤੇ ਪੁਨਰਗਠਨ ਰੱਦ ਕਰ ਕੇ ਸਰਕਾਰੀਕਰਨ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਅਗਲੇ ਸੂਬਾ ਪੱਧਰੀ ਸੰਘਰਸ਼ ਦੀ ਰੂਪਰੇਖਾ ਉਲੀਕਣ ਲਈ 8 ਨਵੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਮੌਕੇ ਬਾਦਲ ਸਿੰਘ, ਲਛਮਣ ਸਿੰਘ, ਹਰਜਿੰਦਰ ਸਿੰਘ, ਲਵਪ੍ਰੀਤ ਸਿੰਘ ਨੇ ਸੰਬੋਧਨ ਕੀਤਾ।

ਮਾਨਸਾ (ਪੱਤਰ ਪ੍ਰੇਰਕ): ਅੱਜ ਮਾਨਸਾ ਵਿਚ ਠੇਕਾ ਮੁਲਾਜ਼ਮਾਂ ਨੇ ਰੈਗੂਲਰ ਨਾ ਕਰਨ ਅਤੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ 2020, ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਧਰਨਾਕਾਰੀਆਂ ਨੂੰ ਜ਼ਿਲ੍ਹਾ ਆਗੂ ਸਤਨਾਮ ਸਿੰਘ ਖਿਆਲਾ, ਗੁਰਵਿੰਦਰ ਸਿੰਘ, ਲਵਜੀਤ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All