ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਠੇਕਾ ਮੁਲਾਜ਼ਮਾਂ ਵੱਲੋਂ ਸੰਗਰੂਰ ਰੈਲੀ ਦੀ ਤਿਆਰੀ ਸਬੰਧੀ ਕਨਵੈਨਸ਼ਨ

ਠੇਕਾ ਕਾਮਿਆਂ ਨੂੰ ਰੈਲੀ ਵਿੱਚ ਪਰਿਵਾਰਾਂ ਸਣੇ ਪੁੱਜਣ ਦੀ ਅਪੀਲ
ਠੇਕਾ ਮੁਲਾਜ਼ਮਾਂ ਨੂੰ ਸੰਬੋਧਨ ਕਰਦਾ ਹੋਇਆ ਆਗੂ।
Advertisement

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ 28 ਸਤੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸਬੰਧੀ ਕਨਵੈਨਸ਼ਨ ਕੀਤੀ। ਇਸ ਮੌਕੇ ਆਗੂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਹਰਦੀਪ ਸਿੰਘ ਤੱਗੜ, ਨਾਇਬ ਸਿੰਘ ਅਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਲੁੱਟ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਸੀ, ਪਰ ਹਾਲੇ ਤੱਕ ਸਰਕਾਰ ਨੇ ਇਸ ’ਤੇ ਕੋਈ ਅਮਲ ਨਹੀਂ ਕੀਤਾ ਅਤੇ ਨਾ ਹੀ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਇਸ ਵਿਰੁੱਧ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਮੋਰਚੇ ਦੇ ਬੈਨਰ ਹੇਠ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਸੰਗਰੂਰ ਵਿੱਚ ਪਰਿਵਾਰਾਂ ਸਮੇਤ ਸੂਬਾ ਪੱਧਰੀ ਇਕੱਤਰਤਾ ਕਰਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ।

Advertisement
Advertisement
Show comments