DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਠੇਕਾ ਮੁਲਾਜ਼ਮਾਂ ਵੱਲੋਂ ਸੂਬਾਈ ਸੰਘਰਸ਼ ਲਈ ਲਾਮਬੰਦੀ

ਥਰਮਲ ਦੇ ਮੁੱਖ ਗੇਟ ਅੱਗੇ ਰੈਲੀ ਕੀਤੀ

  • fb
  • twitter
  • whatsapp
  • whatsapp
featured-img featured-img
ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਜਨਰਲ ਸਕੱਤਰ ਜਗਸੀਰ ਸਿੰਘ ਭੰਗੂ।
Advertisement

ਜੀ ਐੱਚ ਟੀ ਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ 9 ਅਤੇ 10 ਮਈ ਦੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਥਰਮਲ ਦੇ ਮੁੱਖ ਗੇਟ ਅੱਗੇ ਗੇਟ ਰੈਲੀ ਕੀਤੀ ਅਤੇ ਠੇਕਾ ਮੁਲਾਜ਼ਮਾਂ ਨੂੰ ਇਸ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ।

ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੂਬਾਈ ਆਗੂ ਜਗਰੂਪ ਸਿੰਘ, ਜਗਸੀਰ ਭੰਗੂ, ਹਰਦੀਪ ਤੱਗੜ, ਬਲਜਿੰਦਰ ਮਾਨ ਅਤੇ ਲਛਮਣ ਰਾਮਪੁਰਾ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਰੇ-ਲੱਪੇ ਲਗਾ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦਾ ਕੀਤਾ ਐਲਾਨ ਵੀ ਠੰਡੇ ਬਸਤੇ ਵਿੱਚ ਹੀ ਪਿਆ ਹੈ।

Advertisement

ਇਸ ਖ਼ਿਲਾਫ਼ 9 ਅਤੇ 10 ਮਈ ਨੂੰ ਵਿੱਤ ਮੰਤਰੀ ਦੇ ਦਿੜ੍ਹਬਾ ਸਥਿਤ ਦਫ਼ਤਰ ਸਾਹਮਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਦੋ ਰੋਜ਼ਾ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ, ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕਰਨ ਤੋਂ ਇਲਾਵਾ ਬਾਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ।

Advertisement

Advertisement
×