ਠੇਕਾ ਮੁਲਾਜ਼ਮਾਂ ਨੇ ਰੋਸ ਮਾਰਚ ਕੀਤਾ
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਰਲੇਵੇਂ ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣ ਲਈ ਪਰਿਵਾਰਾਂ ਸਮੇਤ ਥਰਮਲ ਦੇ ਮੁੱਖ ਗੇਟ ਅੱਗੇ ਚੱਲ ਰਿਹਾ ਧਰਨਾ 13ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਪੰਜਾਬ ਸਰਕਾਰ ਦੀ ਟਾਲ-ਮਟੋਲ ਖ਼ਿਲਾਫ਼...
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਰਲੇਵੇਂ ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣ ਲਈ ਪਰਿਵਾਰਾਂ ਸਮੇਤ ਥਰਮਲ ਦੇ ਮੁੱਖ ਗੇਟ ਅੱਗੇ ਚੱਲ ਰਿਹਾ ਧਰਨਾ 13ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਪੰਜਾਬ ਸਰਕਾਰ ਦੀ ਟਾਲ-ਮਟੋਲ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਅੱਜ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਇਲਾਕੇ ਦੇ ਪਿੰਡਾਂ ਚੱਕ ਬਖਤੂ, ਚੱਕ ਰਾਮ ਸਿੰਘ ਵਾਲਾ ਅਤੇ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਝੰਡਾ ਮਾਰਚ ਕੀਤਾ ਅਤੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਘਰ ਅੱਗੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੀ ਪਤਨੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ।
ਇਸ ਮੌਕੇ ਕੋਆਰਡੀਨੇਸ਼ਨ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਬਲਜਿੰਦਰ ਮਾਨ, ਲਛਮਣ ਰਾਮਪੁਰਾ, ਹਰਦੀਪ ਤੱਗੜ ਅਤੇ ਗੁਰਪ੍ਰੀਤ ਗੁਰੂਸਰ ਨੇ ਕਿਹਾ ਕਿ ਸਰਕਾਰ ਨੋਟੀਫਿਕੇਸ਼ਨ ਲਾਗੂ ਕਰਨ ਦੇ ਆਪਣੇ ਸਮਝੌਤੇ ਤੋਂ ਭੱਜ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸਬੰਧੀ ਠੇਕਾ ਮੁਲਾਜ਼ਮ ਪੱਖੀ ਕਾਨੂੰਨ ਬਣਾਇਆ ਜਾਵੇ।

