DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Contract Employees Union: ਠੇਕਾ ਮੁਲਾਜ਼ਮਾਂ ਨੇ ਰੋਸ ਰੈਲੀ ਕੀਤੀ

ਜੀ ਐੱਚ ਟੀ ਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਨੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਥਰਮਲ ਦੇ ਮੁੱਖ...

  • fb
  • twitter
  • whatsapp
  • whatsapp
featured-img featured-img
ਲਹਿਰਾ ਮੁਹੱਬਤ ਵਿੱਚ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਠੇਕਾ ਮੁਲਾਜ਼ਮ।
Advertisement

ਜੀ ਐੱਚ ਟੀ ਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਨੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਥਰਮਲ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ।

ਇਸ ਮੌਕੇ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਭੰਗੂ, ਮੀਤ ਪ੍ਰਧਾਨ ਬਲਜਿੰਦਰ ਮਾਨ, ਵਿੱਤ ਸਕੱਤਰ ਲਛਮਣ ਰਾਮਪੁਰਾ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਥਰਮਲ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ ਕਰਨ ਫ਼ੈਸਲਾ ਕੀਤਾ ਹੈ। ਇਸ ਤਹਿਤ ਥਰਮਲ ਪਲਾਂਟ ਦੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਆਫਰ ਲੈਟਰ ਦੇਣ ਦੇ ਬਾਵਜੂਦ ਨਿਯੁਕਤੀ ਪੱਤਰ ਦੇਣ ’ਤੇ ਰੋਕ ਲਾ ਦਿੱਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਜਲਦੀ ਨਿਯੁਕਤੀ ਪੱਤਰ ਨਾ ਸੌਂਪੇ ਗਏ ਤਾਂ ਸਿਵਲ ਸਰਕਲ ਦੇ ਠੇਕਾ ਮੁਲਾਜ਼ਮ 7 ਤੋਂ 10 ਅਕਤੂਬਰ ਤੱਕ 10 ਤੋਂ 12 ਵਜੇ ਤੱਕ ਦੋ ਘੰਟੇ ਟੂਲ ਡਾਊਨ ਕਰਨਗੇ।

Advertisement

Advertisement
Advertisement
×