DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਠੇੇਕਾ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ

ਧਰਨੇ ਵਿੱਚ ਹੋਰ ਜਥੇਬੰਦੀਆਂ ਵੀ ਸ਼ਾਮਲ ਹੋਈਆਂ

  • fb
  • twitter
  • whatsapp
  • whatsapp
Advertisement

ਜੀ ਐੱਚ ਟੀ ਪੀ ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਨੇ ਸੂਬਾ ਸਰਕਾਰ ਵੱਲੋਂ ਸਮਾਂ ਦੇ ਕੇ ਮੀਟਿੰਗ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੱਕੀ ਭਰਤੀ ਦੀ ਮੰਗ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 19 ਮਈ ਨੂੰ ਸ਼ਾਮ 4 ਵਜੇ ਚੰਡੀਗੜ੍ਹ ਵਿੱਚ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਗੂਆਂ ਨਾਲ ਮੀਟਿੰਗ ਦਾ ਸਮਾਂ ਨਿਸ਼ਚਿਤ ਹੋਇਆ ਸੀ। ਆਗੂ ਅਤੇ ਵਰਕਰ ਤੈਅ ਸਮੇਂ ਅਨੁਸਾਰ ਚੰਡੀਗੜ੍ਹ ਪਹੁੰਚ ਗਏ ਸਨ, ਪਰ ਸਰਕਾਰੀ ਅਧਿਕਾਰੀਆਂ ਨੇ ਮੀਟਿੰਗ ਅੱਗੇ ਪਾਏ ਜਾਣ ਦਾ ਕਹਿ ਕੇ ਆਪਣਾ ਉਨ੍ਹਾਂ ਨੂੰ ਵਾਪਸ ਮੋੜ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਠੇਕਾ ਮੁਲਾਜ਼ਮਾਂ ਦਾ ਸਮਾਂ ਅਤੇ ਪੈਸਾ ਬਰਬਾਦ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੀਟਿੰਗ ਕੀਤੇ ਜਾਣ ਤੱਕ ਧਰਨਾ ਜਾਰੀ ਰਹੇਗਾ। ਇਸ ਧਰਨੇ ਵਿੱਚ ਐਂਪਲਾਈਜ਼ ਜੁਆਇੰਟ ਫੋਰਮ (ਚਾਹਲ) ਅਤੇ ਟੀ ਐੱਸ ਯੂ ਦੇ ਆਗੂ ਸ਼ਾਮਲ ਹੋਏ ਅਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੀ ਨਿਖੇਧੀ ਕੀਤੀ।

Advertisement
Advertisement
×