DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹਾਂ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ

ਮੌਨਸੂਨ ਤੋਂ ਪਹਿਲਾਂ ਬਠਿੰਡਾ ਪ੍ਰਸ਼ਾਸਨ ਹਾਈ ਅਲਰਟ ’ਤੇ

  • fb
  • twitter
  • whatsapp
  • whatsapp
featured-img featured-img
ਮਾਨਸਾ ਦੇ ਡੀ.ਸੀ ਨਵਜੋਤ ਕੌਰ ਹੜ੍ਹਾਂ ਨਾਲ ਨਜਿੱਠਣ ਲਈ ਅਗੇਤ ਪ੍ਰਬੰਧਾਂ ਨੂੰ ਲੈਕੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।ਫੋਟੋ:ਮਾਨ
Advertisement

ਮੌਨਸੂਨ ਦੇ ਮੱਦੇਨਜ਼ਰ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਸੰਭਾਵੀ ਐਮਰਜੈਂਸੀ ਸਥਿਤੀ ਦੌਰਾਨ ਲੋਕਾਂ ਤੱਕ ਰਾਹਤ ਅਤੇ ਬਚਾਅ ਸੇਵਾਵਾਂ ਸਮੇਂ ਸਿਰ ਪਹੁੰਚਾਉਣ ਲਈ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਬਠਿੰਡਾ, ਰਾਮਪੁਰਾ ਫੂਲ, ਮੌੜ ਅਤੇ ਤਲਵੰਡੀ ਸਾਬੋ ਸਬ-ਡਿਵੀਜ਼ਨਾਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ। ਇਨ੍ਹਾਂ ਕੰਟਰੋਲ ਰੂਮਾਂ ਰਾਹੀਂ ਹੜ੍ਹ ਪ੍ਰਭਾਵਿਤ ਹੋਣ ਦੀ ਸੰਭਾਵਨਾ ਵਾਲੇ ਖੇਤਰਾਂ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਲੋਕਾਂ ਤੋਂ ਮਿਲਣ ਵਾਲੀਆਂ ਸੂਚਨਾਵਾਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਹੜ੍ਹ ਪ੍ਰਬੰਧਨ ਨੂੰ ਲੈ ਕੇ ਸਾਰੇ ਸਬੰਧਤ ਵਿਭਾਗਾਂ ਨੂੰ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਹੈ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਥਾਪਤ ਹੜ੍ਹ ਕੰਟਰੋਲ ਰੂਮ ਦੇ ਟੈਲੀਫ਼ੋਨ ਨੰਬਰ 0164-2862100 ਅਤੇ 0164-2862101 ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮਾਲ ਅਫ਼ਸਰ ਨੂੰ ਇਸ ਕੰਟਰੋਲ ਰੂਮ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਹੜ੍ਹ ਪ੍ਰਬੰਧਨ ਕਾਰਜਾਂ ਦੀ ਨਿਗਰਾਨੀ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬ-ਡਿਵੀਜ਼ਨ ਬਠਿੰਡਾ ਵਿੱਚ ਤਹਿਸੀਲਦਾਰ ਬਠਿੰਡਾ, ਰਾਮਪੁਰਾ ਫੂਲ ਵਿੱਚ ਨਾਇਬ ਤਹਿਸੀਲਦਾਰ ਰਾਮਪੁਰਾ ਫੂਲ, ਮੌੜ ਵਿੱਚ ਨਾਇਬ ਤਹਿਸੀਲਦਾਰ ਮੌੜ ਅਤੇ ਤਲਵੰਡੀ ਸਾਬੋ ਵਿੱਚ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ ਨੂੰ ਸਬੰਧਤ ਹੜ੍ਹ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਹਾਲਾਤ ’ਤੇ ਲਗਾਤਾਰ ਨਜ਼ਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ।

ਘੱਗਰ ਦਰਿਆ ਲਈ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਗੰਭੀਰ

ਮਾਨਸਾ (ਪੱਤਰ ਪ੍ਰੇਰਕ): ਭਾਵੇਂ ਮਾਲਵਾ ਖੇਤਰ ਵਿੱਚ ਅਜੇ ਮੀਂਹ ਨਹੀਂ ਪੈ ਰਿਹਾ ਪਰ ਹਿਮਾਚਲ ਪ੍ਰਦੇਸ਼ ਵਿੱਚ ਪਏ ਮੀਂਹ ਕਾਰਨ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਸਬੰਧੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਪਿਛਲੇ ਸਾਲ ਘੱਗਰ ਦਰਿਆ ਦੇ ਬੰਨ੍ਹ ਟੁੱਟਣ ਕਾਰਨ ਮਾਨਸਾ, ਸੰਗਰੂਰ, ਪਟਿਆਲਾ ਅਤੇ ਮੁਹਾਲੀ ਵਿੱਚ ਅਰਬਾਂ ਰੁਪਏ ਦਾ ਨੁਕਸਾਨ ਹੋਇਆ ਸੀ। ਇਸ ਦੇ ਮੱਦੇਨਜ਼ਰ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ ਸਰਦੂਲੇਵਾਲਾ, ਧਿੰਗਾਨਾ, ਆਹਲੂਪੁਰ, ਫੂਸ ਮੰਡੀ ਅਤੇ ਸਰਦੂਲਗੜ੍ਹ ਨੇੜੇ 5 ਪ੍ਰਮੁੱਖ ਥਾਵਾਂ ’ਤੇ ਮਿੱਟੀ-ਗਾਰ ਕੱਢਣ ਦੇ ਕੰਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਐੱਸ ਡੀ ਐੱਮ ਹਰਜਿੰਦਰ ਸਿੰਘ ਜੱਸਲ ਨੂੰ ਦਰਿਆ ਅਤੇ ਬਰਸਾਤੀ ਨਾਲਿਆਂ ਵਿੱਚ ਪਾਣੀ ਦੇ ਪੱਧਰ ’ਤੇ ਨਿਰੰਤਰ ਨਿਗਰਾਨੀ ਰੱਖਣ ਦੀ ਵਿਸ਼ੇਸ਼ ਹਦਾਇਤ ਕੀਤੀ ਗਈ ਹੈ।

Advertisement

Advertisement
Advertisement
×