DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਵਾਹਰਕੇ ਦੇ ਸਟੇਡੀਅਮ ਦੇ ਉਦਘਾਟਨ ਮੌਕੇ ਵਿਵਾਦ

ਲੋਕਾਂ ਨੇ ਵਿਧਾਇਕ ਕੋਲ ਘਟੀਆ ਸਮੱਗਰੀ ਵਰਤਣ ਦੇ ਦੋਸ਼ ਲਾਏ ਦੋਸ਼

  • fb
  • twitter
  • whatsapp
  • whatsapp
featured-img featured-img
ਪਿੰਡ ਜਵਾਹਰਕੇ ਦੇ ਸਟੇਡੀਅਮ ’ਚ ਉਖੜਿਆ ਫਰਸ਼ ਵਿਖਾਉਂਦੇ ਹੋਏ ਲੋਕ। -ਫੋਟੋ: ਮਾਨ
Advertisement
ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਕਰੀਬ 31.40 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਖੇਡ ਸਟੇਡੀਅਮ ਦੇ ਉਦਘਾਟਨ ਦੌਰਾਨ ਵਿਵਾਦ ਖੜ੍ਹਾ ਹੋ ਗਿਆ। ਪਿੰਡ ਵਾਸੀਆਂ ਅਤੇ ਖਿਡਾਰੀਆਂ ਨੇ ਸਟੇਡੀਅਮ ਦੇ ਨਿਰਮਾਣ ਵਿੱਚ ਘਟੀਆ ਸਮੱਗਰੀ ਦੀ ਵਰਤੋਂ ਕਰਨ ਅਤੇ ਸਰਕਾਰੀ ਪੈਸੇ ਵਿੱਚ ਕਥਿਤ ਧਾਂਦਲੀ ਦੇ ਦੋਸ਼ ਲਾਉਂਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਸਟੇਡੀਅਮ ਦੀਆਂ ਖਾਮੀਆਂ ਦੀਆਂ ਤਸਵੀਰਾਂ ਦਿਖਾਈਆਂ।

ਖਿਡਾਰੀ ਸੁਖਦੀਪ ਸਿੰਘ ਅਤੇ ਪਿੰਡ ਵਾਸੀ ਗੁਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸਟੇਡੀਅਮ ਵਿੱਚ ਬਣਾਏ ਗਏ ਬਾਥਰੂਮਾਂ, ਲਾਈਟਾਂ ਅਤੇ ਹੋਰ ਨਿਰਮਾਣ ਕਾਰਜਾਂ ਵਿੱਚ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ। ਸਟੇਡੀਅਮ ਦੇ ਉਦਘਾਟਨ ਤੋਂ ਪਹਿਲਾਂ ਹੀ ਫਰਸ਼ ਉਖੜਨਾ ਸ਼ੁਰੂ ਹੋ ਗਿਆ ਹੈ ਅਤੇ ਬਾਥਰੂਮਾਂ ਦੇ ਨਲ ਵੀ ਖਰਾਬ ਹੋ ਗਏ ਹਨ। ਉਨ੍ਹਾਂ ਸਰਕਾਰ ਤੋਂ ਮਾਮਲੇ ਦੀ ਤੁਰੰਤ ਜਾਂਚ ਕਰਵਾ ਕੇ ਠੇਕੇਦਾਰ, ਪੰਚਾਇਤ ਸਕੱਤਰ ਅਤੇ ਸਬੰਧਤ ਵਿਭਾਗ ਦੇ ਐੱਸ ਡੀ ਓ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।

Advertisement

ਕਾਂਗਰਸੀ ਆਗੂ ਬਿਕਰਮ ਸਿੰਘ ਮੋਫਰ ਨੇ ਮੰਗ ਕੀਤੀ ਕਿ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਵਿੱਚ ਸਰਕਾਰੀ ਪੈਸੇ ਦੀ ਵਰਤੋਂ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Advertisement

ਮੌਕੇ ’ਤੇ ਮੌਜੂਦ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਵਾਸੀਆਂ ਅਤੇ ਖਿਡਾਰੀਆਂ ਦੀਆਂ ਸ਼ਿਕਾਇਤਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਸਬੰਧਤ ਐੱਸ ਡੀ ਓ ਨੂੰ ਹਦਾਇਤ ਕੀਤੀ ਕਿ ਠੇਕੇਦਾਰ ਦੀ ਅਦਾਇਗੀ ਰੋਕ ਦਿੱਤੀ ਜਾਵੇ। ਉਨ੍ਹਾਂ 15 ਦਿਨਾਂ ਦੇ ਅੰਦਰ ਪੂਰੇ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਕਿਹਾ ਕਿ ਜੇ ਦੋਸ਼ ਸਹੀ ਪਾਏ ਗਏ ਤਾਂ ਠੇਕੇਦਾਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਖੇਡ ਸਟੇਡੀਅਮ ਦੀ ਉਸਾਰੀ ਨੂੰ ਲੈਕੇ ਅਧਿਕਾਰੀਆਂ ਨੂੰ ਤਾੜਨਾ ਕਰਦੇ ਹੋਏ।ਫੋਟੋ:ਮਾਨ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਖੇਡ ਸਟੇਡੀਅਮ ਦੀ ਉਸਾਰੀ ਨੂੰ ਲੈਕੇ ਅਧਿਕਾਰੀਆਂ ਨੂੰ ਤਾੜਨਾ ਕਰਦੇ ਹੋਏ।ਫੋਟੋ:ਮਾਨ

Advertisement
×