DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਕਨਵੈਨਸ਼ਨ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ,ਕਿਸਾਨਾਂ ਅਤੇ ਮੁਲਾਜ਼ਮਾਂ ਦੇ ਹੱਕਾਂ ’ਤੇ ਕੀਤੇ ਜਾ ਰਹੇ ਹਮਲਿਆਂ ਅਤੇ ਸੰਵਿਧਾਨ ਨੂੰ ਕਮਜ਼ੋਰ ਕਰਨ ਵਾਲੀਆਂ ਨੀਤੀਆਂ ਖ਼ਿਲਾਫ਼ ਅੱਜ ਇਥੇ ਸਾਂਝੀ ਕਨਵੈਨਸ਼ਨ ਕੀਤੀ ਗਈ। ਇਸ ਕਨਵੈਨਸ਼ਨ ਵਿੱਚ ਜ਼ਿਲ੍ਹੇ ਭਰ ਤੋਂ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਨੇ...

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਸਾਂਝੀ ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਰੁਲਦੂ ਸਿੰਘ। -ਫੋਟੋ: ਸੁਰੇਸ਼
Advertisement

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ,ਕਿਸਾਨਾਂ ਅਤੇ ਮੁਲਾਜ਼ਮਾਂ ਦੇ ਹੱਕਾਂ ’ਤੇ ਕੀਤੇ ਜਾ ਰਹੇ ਹਮਲਿਆਂ ਅਤੇ ਸੰਵਿਧਾਨ ਨੂੰ ਕਮਜ਼ੋਰ ਕਰਨ ਵਾਲੀਆਂ ਨੀਤੀਆਂ ਖ਼ਿਲਾਫ਼ ਅੱਜ ਇਥੇ ਸਾਂਝੀ ਕਨਵੈਨਸ਼ਨ ਕੀਤੀ ਗਈ। ਇਸ ਕਨਵੈਨਸ਼ਨ ਵਿੱਚ ਜ਼ਿਲ੍ਹੇ ਭਰ ਤੋਂ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਦਿਆਂ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਇਤਿਹਾਸਕ ਤੌਰ ’ਤੇ ਸਫਲ ਬਣਾਉਣ ਦਾ ਐਲਾਨ ਕੀਤਾ।

ਕਨਵੈਨਸ਼ਨ ਦੀ ਪ੍ਰਧਾਨਗੀ ਏਕਟੂ ਦੇ ਰਾਜਵਿੰਦਰ ਸਿੰਘ ਰਾਣਾ, ਕ੍ਰਿਸ਼ਨ ਚੌਹਾਨ ਏਟਕ, ਸਵਰਨਜੀਤ ਸਿੰਘ ਦਲਿਓਂ (ਸੀਟੂ), ਲਾਲ ਚੰਦ (ਸੀ ਟੀ ਯੂ ) ਅਤੇ ਨਿਰਮਲ ਸਿੰਘ ਝੰਡੂਕੇ (ਸੰਯੁਕਤ ਕਿਸਾਨ ਮੋਰਚਾ) ਦੇ ਅਧਾਰਿਤ ਪ੍ਰਧਾਨਗੀ ਮੰਡਲ ਵੱਲੋਂ ਕੀਤੀ ਗਈ।

Advertisement

ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰਿਆਂ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਸੂਬਾਈ ਜਨਰਲ ਸਕੱਤਰ ਏਟਕ, ਰੁਲਦੂ ਸਿੰਘ ਮਾਨਸਾ (ਸੰਯੁਕਤ ਕਿਸਾਨ ਮੋਰਚਾ), ਕਾਮਰੇਡ ਹਰਦੇਵ ਸਿੰਘ ਅਰਸ਼ੀ, ਕਾ. ਵਿਜੈ ਕੁਮਾਰ ਭੀਖੀ, ਕਾ. ਮਹੀਪਾਲ ਸਿੰਘ ਬਠਿੰਡਾ (ਸੀ ਟੀ ਯੂ ਪੰਜਾਬ) ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਜਨਤਕ ਅਦਾਰਿਆਂ ਅਤੇ ਕੁਦਰਤੀ ਸਾਧਨਾਂ ਨੂੰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਹਵਾਲੇ ਕਰਕੇ ਆਮ ਨਾਗਰਿਕਾਂ ਦੀ ਲੁੱਟ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਜਿਹੜੀਆਂ ਨੀਤੀਆਂ ਹਨ ਇਹ ਮਜ਼ਦੂਰਾਂ, ਕਿਸਾਨਾਂ, ਮੁਲਾਜਮਾਂ ਅਤੇ ਦੁਕਾਨਦਾਰਾਂ ਨੂੰ ਉਜਾੜਨ ਦੀਆਂ ਨੀਤੀਆਂ ਹਨ। ਇਹ ਨੀਤੀਆਂ ਨੂੰ ਪੁੱਠਾ ਗੇੜਾ ਦੇਣ ਲਈ ਇੱਕ ਜੇਤੂ ਅਤੇ ਵਿਆਪਕ ਕਿਸਾਨ ਅੰਦੋਲਨ ਵਾਂਗ ਦੇਸ਼ ਪੱਧਰੀ ਏਕਾ ਕਰਕੇ 12 ਫਰਵਰੀ ਦੀ ਹੜਤਾਲ ਨੂੰ ਸਫਲ ਕਰਨ ਲਈ ਵਿਆਪਕ ਏਕੇ ਨੂੰ ਮਜ਼ਬੂਤ ਕਰਦੇ ਹੋਏ ਸੰਘਰਸ਼ ਨੂੰ ਪਿੰਡ-ਪਿੰਡ ਪੱਧਰ ’ਤੇ ਸਮਾਜਿਕ ਏਕੇ ਲਈ ਲਾਮਬੰਦੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿੱਚ ਕਾਰਪੋਰੇਟ ਘਰਾਣਿਆਂ ਲਈ ਲੁੱਟ ਦੇ ਸੁਰੱਖਿਅਤ ਹਥਿਆਰ ਵਜੋਂ ਨੀਤੀ ਬਣਾ ਕੇ ਲੁੱਟ ਯਕੀਨੀ ਬਣਾ ਰਹੀ ਹੈ ਅਤੇ ਆਪਣੇ ਫਾਸੀ ਹਮਲੇ ਦੀ ਨੀਤੀ ਨੂੰ ਦੇਸ਼ ਅੰਦਰ ਲਾਗੂ ਕਰ ਰਹੀ ਹੈ। ਇਸ ਮੌਕੇ ਕੁਲਵਿੰਦਰ ਸਿੰਘ ਉੱਡਤ, ਧੰਨਾ ਮੱਲ ਗੋਇਲ, ਸਿਕੰਦਰ ਸਿੰਘ ਘਰਾਂਗਣਾ ਨੇ ਵੀ ਸੰਬੋਧਨ ਕੀਤਾ।

Advertisement

ਪਿੰਡਾਂ ਵਿੱਚ ਮੀਟਿੰਗਾਂ

ਏਲਨਾਬਾਦ (ਜਗਤਾਰ ਸਮਾਲਸਰ): ਆਗਾਮੀ 12 ਫਰਵਰੀ ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਲਈ ਸਰਵ ਕਰਮਚਾਰੀ ਸੰਘ ਅਤੇ ਕੇਂਦਰੀ ਟਰੇਡ ਯੂਨੀਅਨਾਂ (ਸੀ ਆਈ ਟੀ ਯੂ) ਵੱਲੋਂ ਮੁਹਿੰਮ ਚਲਾਕੇ ਲੋਕਾਂ ਨੂੰ ਹੜਤਾਲ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਏਲਨਾਬਾਦ ਦੇ ਮਹਿਣਾਖੇੜਾ ਪਿੰਡ ਵਿੱਚ ਸਮਾਗਦ ਦੀ ਪ੍ਰਧਾਨਗੀ ਸਰਵ ਕਰਮਚਾਰੀ ਸੰਘ ਦੇ ਨੇਤਾ ਕੁਲਦੀਪ ਸ਼ਰਮਾ ਅਤੇ ਸੀਟੂ ਨੇਤਾ ਸੀਤਾ ਦੇਵੀ ਨੇ ਕੀਤੀ। ਇਸ ਤੋਂ ਬਾਅਦ ਧੌਲਪਾਲੀਆ ਪਿੰਡ ਫਿਰ ਏਲਨਾਬਾਦ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ ਸਰਵ ਕਰਮਚਾਰੀ ਸੰਘ ਦੇ ਬਲਾਕ ਪ੍ਰਧਾਨ ਰਾਜ ਕੁਮਾਰ ਅਤੇ ਸੀਟੂ ਆਗੂ ਪ੍ਰੋਮਿਲਾ ਸਹਿਤ ਹੋਰ ਕਰਮਚਾਰੀ ਨੇਤਾ ਮੌਜੂਦ ਰਹੇ।

Advertisement
×