ਮਨੁੱਖੀ ਅਧਿਕਾਰਾਂ ਬਾਰੇ ਕਨਵੈਨਸ਼ਨ 10 ਨੂੰ
ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ’ਤੇ ਜਮਹੂਰੀ ਅਧਿਕਾਰ ਸਭਾ ਵੱਲੋਂ 10 ਦਸੰਬਰ ਨੂੰ ਸਵੇਰੇ 11 ਵਜੇ ਟੀਚਰਜ਼ ਹੋਮ ਬਠਿੰਡਾ ਵਿੱਚ ‘ਮਨੁੱਖੀ ਹੱਕਾਂ ਨੂੰ ਅਜੋਕੀਆਂ ਚੁਣੌਤੀਆਂ’ ਵਿਸ਼ੇ ’ਤੇ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਕਨਵੈਨਸ਼ਨ ਦੇ ਮੁੱਖ ਬੁਲਾਰੇ ਸ਼ਹੀਦ ਭਗਤ ਸਿੰਘ ਦੇ ਭਾਣਜੇ...
Advertisement
ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ’ਤੇ ਜਮਹੂਰੀ ਅਧਿਕਾਰ ਸਭਾ ਵੱਲੋਂ 10 ਦਸੰਬਰ ਨੂੰ ਸਵੇਰੇ 11 ਵਜੇ ਟੀਚਰਜ਼ ਹੋਮ ਬਠਿੰਡਾ ਵਿੱਚ ‘ਮਨੁੱਖੀ ਹੱਕਾਂ ਨੂੰ ਅਜੋਕੀਆਂ ਚੁਣੌਤੀਆਂ’ ਵਿਸ਼ੇ ’ਤੇ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਕਨਵੈਨਸ਼ਨ ਦੇ ਮੁੱਖ ਬੁਲਾਰੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਅਤੇ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਪ੍ਰੋ. ਜਗਮੋਹਨ ਸਿੰਘ ਹੋਣਗੇ।ਇਹ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰੈੱਸ ਸਕੱਤਰ ਡਾ. ਅਜੀਤਪਾਲ ਸਿੰਘ ਨੇ ਦੋਸ਼ ਲਾਇਆ ਕਿ ‘ਕੌਮਾਂਤਰੀ ਮਨੁੱਖੀ ਅਧਿਕਾਰ ਐਲਾਨਨਾਮਾ-1948 ’ਤੇ ਦਸਤਖ਼ਤ ਕਰਨ ਵਾਲੀ ਭਾਰਤੀ ਹਕੂਮਤ ਮਨੁੱਖੀ ਅਧਿਕਾਰਾਂ ਨੂੰ ਛਿੱਕੇ ’ਤੇ ਟੰਗ ਕੇ ਜਬਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਆਜ਼ਾਦ ਅਤੇ ਸਨਮਾਨਜਨਕ ਜ਼ਿੰਦਗੀ ਜਿਉਣ ਦਾ ਅਧਿਕਾਰ ਹੈ, ਪਰ ਫਿਰ ਵੀ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਕਹੇ ਜਾਣ ਵਾਲੇ ਭਾਰਤ ਵਿੱਚ ਮਨੁੱਖੀ ਹੱਕਾਂ ਦਾ ਬੇਹੱਦ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਆਦਿਵਾਸੀਆਂ ਤੋਂ ਜਲ, ਜੰਗਲ ਅਤੇ ਜ਼ਮੀਨ ਨੂੰ ਜਬਰੀ ਖੋਹ ਕੇ ਕਾਰਪੋਰੇਟਾਂ ਹਵਾਲੇ ਕਰਨ ਲਈ ਉਨ੍ਹਾਂ ਦਾ ਕਤਲੇਆਮ ਕੀਤਾ ਜਾ ਰਿਹਾ ਹੈ ਅਤੇ ਫ਼ਰਜ਼ੀ ਪੁਲੀਸ ਮੁਕਾਬਲੇ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਮਰ ਖ਼ਾਲਿਦ ਅਤੇ ਕਈ ਹੋਰਨਾਂ ਨੂੰ ਬਿਨਾਂ ਮੁਕੱਦਮਾ ਚਲਾਏ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਅਖੀਰ ’ਚ ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਕਨਵੈਨਸ਼ਨ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Advertisement
Advertisement
