ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿੱਚ ਕਾਨਵੋਕੇਸ਼ਨ
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿਚ ਕਾਨਵੋਕੇਸ਼ਨ ਕਰਵਾਈ ਗਈ। ਮੁੱਖ ਮਹਿਮਾਨ ਸਾਬਕਾ ਮੰਤਰੀ ਤੇ ਕਾਲਜ ਦੇ ਆਨਰੇਰੀ ਸਕੱਤਰ ਸਿਕੰਦਰ ਸਿੰਘ ਮਲੂਕਾ ਤੇ ਵਿਸ਼ੇਸ਼ ਮਹਿਮਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ...
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿਚ ਕਾਨਵੋਕੇਸ਼ਨ ਕਰਵਾਈ ਗਈ। ਮੁੱਖ ਮਹਿਮਾਨ ਸਾਬਕਾ ਮੰਤਰੀ ਤੇ ਕਾਲਜ ਦੇ ਆਨਰੇਰੀ ਸਕੱਤਰ ਸਿਕੰਦਰ ਸਿੰਘ ਮਲੂਕਾ ਤੇ ਵਿਸ਼ੇਸ਼ ਮਹਿਮਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਮੇਜਰ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਫੁੰਮਣ ਸਿੰਘ ਭਗਤਾ, ਸਤਨਾਮ ਸਿੰਘ ਭਾਈ ਰੂਪਾ, ਸਹਾਇਕ ਡਾਇਰੈਕਟਰ ਡਾ. ਰਜਿੰਦਰ ਕੌਰ, ਸਾਬਕਾ ਪ੍ਰਿੰਸੀਪਲ ਡਾ. ਗੋਬਿੰਦ ਸਿੰਘ, ਪ੍ਰਿੰਸੀਪਲ ਮਲਵਿੰਦਰ ਸਿੰਘ ਤੇ ਪ੍ਰਿੰਸੀਪਲ ਗੁਰਿੰਦਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਕਾਲਜ ਦੇ 93 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਅਕਾਦਮਿਕ, ਸਭਿਆਚਾਰਕ ਤੇ ਖੇਡਾਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 65 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪੁਸਤਕ ‘ਇਸਤਰੀ ਪੰਜਾਬੀ ਸਾਹਿਤਕਾਰ-ਰਚਨਾ ਤੇ ਵਿਚਾਰਧਾਰਾਈ ਪਰਿਪੇਖ' ਰਿਲੀਜ਼ ਕੀਤੀ ਗਈ। ਮੰਚ ਸੰਚਾਲਨ ਪ੍ਰੋ. ਹਰਦੀਪ ਕੌਰ ਤੇ ਪ੍ਰੋ. ਰੀਮਾ ਰਾਣੀ ਨੇ ਕੀਤਾ। ਕਾਲਜ ਰਜਿਸਟਰਾਰ ਡਾ. ਹਰਮਨਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਗਗਨਦੀਪ ਗਰੇਵਾਲ, ਰਾਕੇਸ਼ ਗੋਇਲ, ਮਨਜੀਤ ਸਿੰਘ ਧੁੰਨਾ, ਸੁਖਜਿੰਦਰ ਖਾਨਦਾਨ ਤੇ ਕਾਲਜ ਸਟਾਫ ਹਾਜ਼ਰ ਸੀ।

