ਸਹਿਕਾਰੀ ਸੁਸਾਇਟੀ ਗਬਨ: ਕਿਸਾਨਾਂ ਵੱਲੋਂ ਸਹਾਇਕ ਰਜਿਸਟਰਾਰ ਦਫ਼ਤਰ ਅੱਗੇ ਧਰਨਾ

ਸਹਿਕਾਰੀ ਸੁਸਾਇਟੀ ਗਬਨ: ਕਿਸਾਨਾਂ ਵੱਲੋਂ ਸਹਾਇਕ ਰਜਿਸਟਰਾਰ ਦਫ਼ਤਰ ਅੱਗੇ ਧਰਨਾ

ਸਹਾਇਕ ਰਜਿਸਟਰਾਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ।

ਪਰਸ਼ੋਤਮ ਬੱਲੀ

ਬਰਨਾਲਾ, 5 ਅਗਸਤ

ਪਿੰਡ ਪੱਖੋਕੇ ਅਤੇ ਮੱਲੀਆਂ ਦੀ ਸਾਂਝੀ ਸਹਿਕਾਰੀ ਸੁਸਾਇਟੀ ਵਿੱਚ ਸੈਕਟਰੀ ਵੱਲੋਂ ਉੱਚ ਅਧਿਕਾਰੀਆਂ ਨਾਲ ਮਿਲ ਕੇ ਕੀਤੇ ਗਏ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਢਿੱਲੀ ਕਾਰਵਾਈ ਤੋਂ ਖ਼ਫ਼ਾ ਪੀੜਤ ਕਿਸਾਨਾਂ ਵੱਲੋਂ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਹੇਠ ਸਹਾਇਕ ਰਜਿਸਟਰਾਰ ਦਫ਼ਤਰ ਬਰਨਾਲਾ ਅੱਗੇ ਧਰਨਾ ਦਿੱਤਾ ਗਿਆ।

ਇਸ ਮੌਕੇ ਸਹਿਕਾਰੀ ਸੁਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਦੋ ਪਿੰਡਾਂ ਪੱਖੋਕੇ ਅਤੇ ਮੱਲੀਆਂ ਦੀ ਸਾਂਝੀ ਸਹਿਕਾਰੀ ਸੁਸਾਇਟੀ ਵਿੱਚ ਸੈਕਟਰੀ ਵੱਲੋਂ ਗਬਨ ਕੀਤਾ ਗਿਆ ਹੈ ਪਰ ਅਫਸਰਸ਼ਾਹੀ ਇਸ ਮਸਲੇ ’ਤੇ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਵਿਭਾਗ ਦੇ ਸਹਾਇਕ ਰਜਿਸਟਰਾਰ ਵੱਲੋਂ ਕਰੋੜਾਂ ਰੁਪਏ ਦੇ ਇਸ ਗਬਨ ਦੀ ਕਾਰਵਾਈ ਬਹੁਤ ਠੰਢੇ ਤਰੀਕੇ ਨਾਲ ਕੀਤੀ ਜਾ ਰਹੀ ਹੈ ਅਤੇ ਗਬਨ ਕਰਨ ਵਾਲੇ ਅਤੇ ਉਸ ਨਾਲ ਮਿਲੀਭੁਗਤ ਕਰਨ ਵਾਲਿਆਂ ਨੂੰ ਬਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਚਮਕੌਰ ਸਿੰਘ ਨੈਣੇਵਾਲ, ਭਗਤ ਸਿੰਘ ਛੰਨਾ, ਗੁਰਨਾਮ ਸਿੰਘ ਭੋਤਨਾ, ਬੂਟਾ ਸਿੰਘ ਪੱਖੋਕੇ, ਗੁਰਚਰਨ ਸਿੰਘ, ਦਰਸ਼ਨ ਸਿੰਘ ਚੀਮਾ, ਮੱਘਰ ਸਿੰਘ ਮੱਲੀਆਂ, ਗੁਰਪ੍ਰੀਤ ਸਿੰਘ, ਮੋਹਣੀ ਧਾਲੀਵਾਲ ਆਦਿ ਨੇ ਕਿਹਾ ਕਿ ਸਹਿਕਾਰੀ ਸੁਸਾਇਟੀ ਵਿੱਚ ਹੋਏ ਘਪਲੇ ਦੀ ਸਾਜ਼ਿਸ਼ ਨੂੰ ਉਜਾਗਰ ਕੀਤਾ ਜਾਵੇ ਕਿਉਂਕਿ ਇੱਕ ਸਾਜ਼ਿਸ਼ ਨਾਲ ਪਿੰਡ ਪੱਖੋਕੇ ਤੇ ਮੱਲੀਆਂ ਦੇ ਕਿਸਾਨ ਮੈਂਬਰਾਂ ਅਤੇ ਔਰਤਾਂ ਦੇ ਨਾਮ ’ਤੇ ਪਸ਼ੂ ਫੀਡ ਚੜ੍ਹਾਈ ਗਈ ਹੈ। ਉਨ੍ਹਾਂ ਕਿਹਾ ਕਿ ਦੋ ਪਿੰਡਾਂ ਦੇ 900 ਸੁਸਾਇਟੀ ਮੈਂਬਰਾਂ ਨਾਲ ਜੋ ਜਾਅਲਸਾਜ਼ੀ ਕੀਤੀ ਗਈ ਹੈ ਉਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰ ਕੇ ਕਿਸਾਨਾਂ ਦੀ ਰਕਮ ਦੀ ਭਰਪਾਈ ਕੀਤੀ ਜਾਵੇ।

ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਕਿਸਾਨਾਂ ਦੀ ਅਮਾਨਤ ਦੀ ਭਰਭਾਈ ਨਹੀਂ ਕਰਵਾਉਂਦਾ ਤਾਂ ਫ਼ਿਰ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਤੇ ਦੋਹਾਂ ਪਿੰਡਾਂ ਦੇ ਕਿਸਾਨਾਂ ਤੇ ਕਿਸਾਨ ਬੀਬੀਆਂ ਵੱਲੋਂ ਇਨਸਾਫ ਲੈਣ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All