ਕੋ-ਆਰਡੀਨੇਟਰ ਬਡਲਾ ਵੱਲੋਂ ਵਰਕਰਾਂ ਨਾਲ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 17 ਜੂਨ
ਵਿਧਾਨ ਸਭਾ ਹਲਕਾ ਮਹਿਲ ਕਲਾਂ ’ਚ ਕਾਂਗਰਸ ਪਾਰਟੀ ਵੱਲੋਂ ਲਾਏ ਗਏ ਨਵ-ਨਿਯੁਕਤ ਕੋ-ਆਰਡੀਨੇਟਰ ਬੀਬੀ ਪ੍ਰਿਤਪਾਲ ਕੌਰ ਬਡਲਾ ਵਲੋਂ ਅੱਜ ਬਲਾਕ ਮਹਿਲ ਕਲਾਂ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਵੱਲੋਂ ਕੋ-ਆਰਡੀਨੇਟਰ ਬੀਬੀ ਬਡਲਾ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਬੀਬੀ ਬਡਲਾ ਨੇ ਕਿਹਾ ਕਿ ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਝੂਠੇ ਵਾਅਦਿਆਂ ਨੂੰ ਸਮਝ ਗਏ ਹਨ ਅਤੇ ਜ਼ਿਮਨੀ ਚੋਣ ’ਚ ਲੋਕ ਸਰਕਾਰ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡ-ਪਿੰਡ ਜਾ ਕੇ 31 ਮੈਂਬਰੀ ਇਕਾਈ ਦੀ ਚੋਣ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਜਿਸ ਲਈ ਮਹਿਲ ਕਲਾਂ ਹਲਕੇ ’ਚ ਵੀ ਕਾਂਗਰਸ ਦੀ ਝੰਡੀ ਰਹੇਗੀ। ਇਸ ਮੌਕੇ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਸਰਬਜੀਤ ਸਿੰਘ ਸਰਬੀ, ਯੂਥ ਕਾਂਗਰਸ ਦੇ ਸੂਬਾ ਆਗੂ ਬਨੀ ਖੈਰਾ, ਦਲਜੀਤ ਸਿੰਘ ਮਾਨ, ਬਲਾਕ ਪ੍ਰਧਾਨ ਸੇਰਪੁਰ ਜਸਮੇਲ ਸਿੰਘ ਬੜੀ, ਜਸਬੀਰ ਸਿੰਘ ਖੇੜੀ ਤੋਂ ਇਲਾਵਾ ਵਰਕਰ ਹਾਜ਼ਰ ਸਨ।