ਕਰੋਨਾ: ਮਾਲਵਾ ਖਿੱਤੇ ਵਿੱਚ 25 ਮੌਤਾਂ

ਕਰੋਨਾ: ਮਾਲਵਾ ਖਿੱਤੇ ਵਿੱਚ 25 ਮੌਤਾਂ

ਤਪਾ ਵਿਚ ਸਿਹਤ ਵਿਭਾਗ ਦੇ ਮੁਲਾਜ਼ਮ ਲੋਕਾਂ ਨੂੰ ਟੀਕੇ ਲਾਉਂਦੇ ਹੋਏ।

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 8 ਮਈ

ਕਰੋਨਾ ਮਹਾਮਾਰੀ ਦੇ ਚਲਦਿਆਂ ਮੁਕਤਸਰ ਜ਼ਿਲ੍ਹੇ ਵਿੱਚ ਅੱਜ 17 ਜਣਿਆਂ ਨੇ ਦਮ ਤੋੜ ਦਿੱਤਾ ਹੈ ਜਦੋਂਕਿ 416 ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਇਸ ਦੌਰਾਨ 263 ਮਰੀਜ਼ ਤੰਦਰੁਸਤ ਹੋ ਗਏ ਹਨ। ਹੁਣ ਤੱਕ ਜ਼ਿਲ੍ਹੇ ਵਿੱਚ 10,378 ਪਾਜ਼ੇਟਿਵ ਕੇਸ ਆ ਚੁੱਕੇ ਹਨ ਜਿਨ੍ਹਾਂ ਵਿਚੋਂ 7178 ਠੀਕ ਹੋ ਗਏ ਹਨ ਜਦੋਂਕਿ ਅੱਜ ਤੱਕ 214 ਮੌਤਾਂ ਹੋ ਚੁੱਕੀਆਂ ਹਨ।

ਮਾਨਸਾ (ਪੱਤਰ ਪ੍ਰੇਰਕ): ਕਰੋਨਾ ਕਾਰਨ ਅੱਜ ਜ਼ਿਲ੍ਹੇ ਵਿਚ 3 ਮਰੀਜ਼ਾਂ ਦੀ ਮੌਤ ਹੋ ਗਈ। ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਅੱਜ 384 ਨਵੇਂ ਪਾਜ਼ੇਟੀਵ ਕੇਸ ਆਏ ਹਨ। ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 8892 ਕਰੋਨਾ ਪਾਜ਼ੇਟਿਵ ਕੇਸ ਪਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 5793 ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ। ਅੱਜ 1261 ਲੋਕਾਂ ਦੇ ਨਮੂਨੇ ਇਕੱਤਰ ਕੀਤੇ ਗਏ ਹਨ।

ਤਪਾ ਮੰਡੀ (ਪੱਤਰ ਪ੍ਰੇਰਕ): ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਲੜਕੇ ਵਿਚ ਨਗਰ ਕੌਂਸਲ ਤਪਾ, ਸ੍ਰੀ ਬਾਲਾ ਜੀ ਸੇਵਾ ਮੰਡਲ ਦੇ ਸਹਿਯੋਗ ਨਾਲ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਮੁਲਾਜ਼ਮ ਸੁਰਿੰਦਰ ਕੌਰ ਏਐਨਐਮ ਅਤੇ ਧੰਨਰਾਜ ਸਿੰਘ ਨੇ ਲੋਕਾਂ ਨੂੰ ਟੀਕੇ ਲਗਾਏ। ਇਸ ਮੌਕੇ ਨਗਰ ਕੌਂਸਲ ਦੇ ਈਓ ਬਾਲ ਕ੍ਰਿਸ਼ਨ ਤੇ ਐਸਓ ਨਰਿੰਦਰ ਕੁਮਾਰ ਨੇ ਕਿਹਾ ਕਿ ਕੋਵਿਡ-19 ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ।

ਕਰੋਨਾ ਕਾਰਨ ਇੱਕੋ ਦਿਨ ਮਾਂ ਤੇ ਪੁੱਤ ਦੀ ਮੌਤ

ਤਪਾ ਮੰਡੀ (ਪੱਤਰ ਪ੍ਰੇਰਕ): ਸ਼ਹਿਰ ਅੰਦਰ ਪਿਛਲੇ ਤਿੰਨ ਦਿਨਾਂ ’ਚ ਹੀ ਕਰੋਨਾ ਨਾਲ ਚਾਰ ਮੌਤਾਂ ਹੋ ਗਈਆਂ ਹਨ। ਗਲੀ ਨੰਬਰ-2 ’ਚ ਰਹਿੰਦੀ ਸੇਵਾਮੁਕਤ ਅਧਿਆਪਕਾ ਦੀ ਕੱਲ੍ਹ ਕਰੋਨਾ ਨਾਲ ਮੌਤ ਹੋ ਗਈ ਸੀ। ਉਸ ਦੇ ਸਸਕਾਰ ਉਪਰੰਤ ਪਰਿਵਾਰ ਨੇ ਅਜੇ ਅੰਗੀਠਾ ਵੀ ਨਹੀਂ ਸੰਭਾਲਿਆ ਸੀ ਕਿ ਉਸ ਦੇ ਨੌਜਵਾਨ ਪੁੱਤਰ ਦੀ ਵੀ ਕੁੱਝ ਘੰਟਿਆਂ ਬਾਅਦ ਕਰੋਨਾ ਕਾਰਨ ਮੌਤ ਹੋ ਗਈ। ਮ੍ਰਿਤਕਾ ਦਾ ਪਤੀ ਵੀ ਘਰ ਬਿਮਾਰ ਪਿਆ ਹੈ ਜਦੋਂਕਿ ਉਸ ਦਾ ਇੱਕ ਹੋਰ ਪੁੱਤਰ ਵੀ ਘਰ ’ਚ ਮੌਜੂਦ ਹੈ। ਇਸ ਘਟਨਾ ਕਰ ਕੇ ਸ਼ਹਿਰ ਵਿਚ ਸਹਿਮ ਪਾਇਆ ਜਾ ਰਿਹਾ ਹੈ। ਇਸ ਤੋਂ ਪੁਲੀਸ ਅਤੇ ਸਿਹਤ ਵਿਭਾਗ ਵੀ ਚਿੰਤਤ ਹੈ। ਡੀਐੱਸਪੀ ਬਲਜੀਤ ਸਿੰਘ ਬਰਾੜ ਨੇ ਇਹ ਘਟਨਾ ਸਿਹਤ ਵਿਭਾਗ ਦੇ ਧਿਆਨ ’ਚ ਲਿਆ ਦਿੱਤੀ ਹੈ। ਸਿਹਤ ਵਿਭਾਗ ਦੇ ਬਲਾਕ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਵਿਭਾਗ ਦੀ ਟੀਮ ਪਰਿਵਾਰ ਦੇ ਬਾਕੀ ਜੀਆਂ ਦੇ ਨਮੂਨੇ ਲਵੇਗੀ ਤੇ ਜੇ ਲੋੜ ਪਈ ਤਾਂ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਰਾਜ ਸਭਾ ਮੈਂਬਰ ਦੀ ਸੁਰੱਖਿਆ ’ਚ ਅਣਗਹਿਲੀ ਲਈ 14 ਪੁਲੀਸ ਮੁਲਾਜ਼ਮ ਮੁਅੱ...

ਸ਼ਹਿਰ

View All