ਕਰੋਨਾ: ਬਠਿੰਡਾ ’ਚ 298 ਤੇ ਮਾਨਸਾ ’ਚ 118 ਨਵੇਂ ਕੇਸ

ਕਰੋਨਾ: ਬਠਿੰਡਾ ’ਚ 298 ਤੇ ਮਾਨਸਾ ’ਚ 118 ਨਵੇਂ ਕੇਸ

ਦੋਦਾ ਦੇ ਪਿੰਡ ਮੱਲਣ ਵਿੱਚ ਲੋਕਾਂ ਨੂੰ ਕਰੋਨਾ ਵੈਕਸੀਨ ਲਾਉਂਦੇ ਹੋਏ ਸਿਹਤ ਕਰਮੀ। -ਫੋਟੋ: ਭੁੱਲਰ

ਮਨੋਜ ਸ਼ਰਮਾ

ਬਠਿੰਡਾ, 18 ਅਪਰੈਲ

ਜ਼ਿਲ੍ਹੇ ਵਿੱਚ ਬੀਤੇ 24 ਘੰਟਿਆਂ ਦੌਰਾਨ 298 ਕਰੋਨਾ ਪਾਜ਼ੇਟਿਵ ਮਰੀਜ਼ ਆਏ ਹਨ ਤੇ 98 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਮਗਰੋਂ ਆਪਣੇ ਘਰ ਪਰਤ ਗਏ ਹਨ। ਕੋਵਿਡ-19 ਤਹਿਤ ਜ਼ਿਲ੍ਹੇ ’ਚ ਕੁੱਲ 1,96,365 ਸੈਂਪਲ ਲਏ ਗਏ, ਜਿਨ੍ਹਾਂ ਵਿੱਚੋਂ 14,787 ਪਾਜ਼ੇਟਿਵ ਕੇਸ ਆਏ। ਇਨ੍ਹਾਂ ਵਿੱਚੋਂ 12,286 ਕਰੋਨਾ ਪੀੜਤ ਸਿਹਤਯਾਬ ਹੋ ਕੇ ਘਰ ਪਰਤ ਗਏ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 2220 ਸਰਗਰਮ ਕੇਸ ਹਨ ਤੇ ਹੁਣ ਤਕ 281 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਸਾਂਝੀ ਕੀਤੀ।

ਮਾਨਸਾ (ਜੋਗਿੰਦਰ ਸਿੰਘ ਮਾਨ): ਅੱਜ ਜ਼ਿਲ੍ਹਾ ਮਾਨਸਾ ’ਚ ਕਰੋਨਾ ਦੇ ਨਵੇਂ 118 ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਮਗਰੋਂ ਮਰੀਜ਼ਾਂ ਦੀ ਗਿਣਤੀ 635 ਹੋ ਗਈ ਹੈ, ਜਦਕਿ ਕੁੱਝ ਵਿਅਕਤੀਆਂ ਨੂੰ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ। ਮਾਨਸਾ ਦੇ ਡਿਪਟੀ ਕਮਿਸ਼ਨਰ ਵੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਬੀਤੇ ਦਿਨ ਫ਼ਰੀਦਕੋਟ ਵਿੱਚ ਦਾਖ਼ਲ ਜ਼ਿਲ੍ਹੇ ਦੇ ਇੱਕ ਕਰੋਨਾ ਮਰੀਜ਼ ਦੀ ਮੌਤ ਹੋ ਗਈ ਸੀ ਤੇ ਅੱਜ ਬੁਢਲਾਡਾ ਦੇ ਹੋਰ ਚਾਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਨੂੰ ਅਗਲੀ ਇੱਕ ਹੋਰ ਜਾਂਚ ਵਾਸਤੇ ਭੇਜਿਆ ਗਿਆ ਹੈ। ਡੀਏਵੀ ਸਕੂਲ ਸਟਰੀਟ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ, ਇਸ ਗਲੀ ਵਿਚ ਕਰੋਨਾ ਦੇ 9 ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਸ਼ਹਿਰ ਦੇ ਇੱਕ ਮਸ਼ਹੂਰ ਹਲਵਾਈ ਦੀ ਦੁਕਾਨ ਦੇ 7 ਮੁਲਾਜ਼ਮ ਕਰੋਨਾ ਪਾਜ਼ੇਟਿਵ ਪਾਏ ਗਏ ਹਨ। 

ਸਿਰਸਾ (ਪ੍ਰਭੂ ਦਿਆਲ): ਜ਼ਿਲ੍ਹਾ ਸਿਰਸਾ ਵਿੱਚ ਅੱਜ ਤੀਜੇ ਦਿਨ ਵੀ ਦੋ ਸੌ ਤੋਂ ਵੱਧ ਕਰੋਨਾ ਕੇਸ ਸਾਹਮਣੇ ਆਏ ਹਨ ਜਦਕਿ ਇੱਕ ਮਹਿਲਾ ਸਣੇ ਦੋ ਜਣਿਆਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਦਾ ਅੰਕੜਾ ਦਸ ਹਜ਼ਾਰ ਤੋਂ ਪਾਰ ਕਰ ਗਿਆ ਹੈ ਜਦਕਿ 8848 ਵਿਅਕਤੀ ਕਰੋਨਾ ਤੋਂ ਠੀਕ ਹੋ ਗਏ ਹਨ। ਸਿਵਲ ਸਰਜਨ ਡਾ. ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 214 ਸੱਜਰੇ ਮਾਮਲੇ ਆਏ ਹਨ, ਜਿਨ੍ਹਾਂ ’ਚੋਂ 99 ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਬੱਲੂਆਣਾ (ਰਾਜਿੰਦਰ ਕੁਮਾਰ): ਫ਼ਾਜ਼ਿਲਕਾ  ਦੇ ਸਭ ਤੋਂ ਵੱਡੇ ਸ਼ਹਿਰ ਅਬੋਹਰ ਵਿੱਚ ਬੀਤੇ 24 ਘੰਟਿਆਂ ਵਿੱਚ ਕਰੋਨਾ ਦੇ 73 ਮਰੀਜ਼ ਆਏ ਹਨ। ਬੀਤੇ ਚੌਵੀ ਘੰਟਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ’ਚ ਕਰੋਨਾ ਦੇ 180 ਨਵੇਂ ਕੇਸ ਆਏ, ਜਿਨ੍ਹਾਂ ਵਿੱਚੋਂ 73 ਇਕੱਲੇ ਅਬੋਹਰ ਸਬ-ਡਿਵੀਜ਼ਨ ਦੇ ਹਨ। ਇਸੇ ਦੌਰਾਨ ਅਬੋਹਰ ਦੀ ਉੱਤਮ ਵਿਹਾਰ ਕਲੋਨੀ ਵਾਸੀ ਇਕ ਕਰੋਨਾ ਪਿੜੀਤ ਦੀ ਬੀਤੀ ਰਾਤ ਬਠਿੰਡੇ ਵਿੱਚ ਮੌਤ ਹੋ ਗਈ। ਸਰਕਾਰੀ ਹਸਪਤਾਲ ਅਬੋਹਰ ਦੇ ਇੰਚਾਰਜ ਡਾ. ਗਗਨਦੀਪ ਸਿੰਘ ਨੇ  ਲੋਕਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਕੈਂਪ ’ਚ 70 ਵਿਅਕਤੀਆਂ ਦਾ ਟੀਕਾਕਰਨ

ਦੋਦਾ (ਪੱਤਰ ਪ੍ਰੇਰਕ): ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਅੱਜ ਮੁਢਲਾ ਸਿਹਤ ਕੇਂਦਰ ਦੋਦਾ ਦੇ  ਮਿਨੀ ਸਬ ਸੈਂਟਰ ਮੱਲਣ ਵਿੱਚ ਕਰੋਨਾਵਾਇਰਸ ਤੋਂ ਬਚਣ ਲਈ ਵੈਕਸਿਨ ਟੀਕਾ ਲਾਉਣ ਲਈ ਕੈਂਪ ਲਾਇਆ ਗਿਆ। ਇਸ ਮੌਕੇ ਪਿੰਡ ਦੇ 70 ਵਿਅਕਤੀਆਂ ਨੂੰ ਵੈਕਸਿਨ ਲਾਈ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All