ਕਰੋਨਾ: ਬਠਿੰਡਾ ਜ਼ਿਲ੍ਹੇ ’ਚ 50 ਨਵੇਂ ਕੇਸ ਆਏ

ਕਰੋਨਾ: ਬਠਿੰਡਾ ਜ਼ਿਲ੍ਹੇ ’ਚ 50 ਨਵੇਂ ਕੇਸ ਆਏ

ਪੱਤਰ ਪ੍ਰੇਰਕ

ਬਠਿੰਡਾ, 28 ਸਤੰਬਰ

ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ 50 ਕਰੋਨਾ ਪਾਜ਼ੇਟਿਵ ਕੇਸ ਆਏ ਹਨ ਤੇ 103 ਮਰੀਜ਼ ਠੀਕ ਹੋਣ ਮਗਰੋਂ ਘਰ ਪਰਤ ਗਏ ਹਨ। ਹੁਣ ਤਕ ਜ਼ਿਲ੍ਹੇ ਵਿਚ ਕੋਵਿਡ-19 ਤਹਿਤ 58,651 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 5609 ਪਾਜ਼ੇਟਿਵ ਆਏ। ਇਨ੍ਹਾਂ ਵਿਚੋਂ 4036 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਸ ਸਮੇਂ ਜ਼ਿਲ੍ਹੇ ਵਿਚ 743 ਕੇਸ ਐਕਟਿਵ ਹਨ। ਜ਼ਿਲ੍ਹੇ ਵਿਚ ਹੁਣ ਤਕ 107 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਕਰੋਨਾ ਨੇ ਤਿੰਨ ਹੋਰ ਜਾਨਾਂ ਲੈ ਲਈਆਂ ਹਨ ਤੇ 66 ਨਵੇਂ ਕਰੋਨਾ ਪਾਜ਼ੇਟਿਵ ਕੇਸ ਮਿਲਣ ਨਾਲ ਪਾਜ਼ੇਟਿਵ ਕੇਸਾਂ ਦਾ ਅੰਕੜਾ 3642 ਹੋ ਗਿਆ ਹੈ। 2963 ਵਿਅਕਤੀ ਸਿਹਤਯਾਬ ਹੋਏ ਹਨ। ਡਿਪਟੀ ਸਿਵਲ ਸਰਜਨ ਡਾ. ਵਿਰੇਸ਼ ਭੂਸ਼ਨ ਨੇ ਦੱਸਿਆ ਕਿ ਕਰੋਨਾ ਨਾਲ ਤਿੰਨ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 619 ਕਰੋਨਾ ਐਕਟਿਵ ਕੇਸ ਹਨ, ਜਿਨ੍ਹਾਂ ’ਚੋਂ 95 ਨੂੰ ਹਸਪਤਾਲ ਦਾਖ਼ਲ ਕੀਤਾ ਗਿਆ ਹੈ। ਅੱਜ 159 ਵਿਅਕਤੀਆਂ ਦੇ ਸਿਹਤਯਾਬ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ।

ਫ਼ਿਰੋਜ਼ਪੁਰ (ਨਿੱਜੀ ਪੱਤਰ ਪ੍ਰੇਰਕ): ਫ਼ਿਰੋਜ਼ਪੁਰ ’ਚ ਅੰਜ ਕਰੋਨਾ ਪਾਜ਼ੇਟਿਵ ਦੋ ਮਰੀਜ਼ਾਂ ਦੀ ਮੌਤ ਹੋ ਗਈ। ਫ਼ਿਰੋਜ਼ਪੁਰ ’ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 97 ਹੋ ਗਈ ਹੈ। ਅੱਜ 16 ਨਵੇਂ ਕੇਸ ਸਾਹਮਣੇ ਆਉਣ ਮਗਰੋਂ ਐਕਟਿਵ ਕੇਸਾਂ ਦੀ ਸੰਖਿਆ 462 ਹੋ ਗਈ ਹੈ। ਜ਼ਿਲ੍ਹੇ ਵਿਚ ਹੁਣ ਤਕ 3704 ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 2934 ਮਰੀਜ਼ ਠੀਕ ਹੋ ਚੁੱਕੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All