ਕਰੋਨਾ: ਬਠਿੰਡਾ ’ਚ 94 ਨਵੇਂ ਕੇਸਾਂ ਦੀ ਪੁਸ਼ਟੀ

ਕਰੋਨਾ: ਬਠਿੰਡਾ ’ਚ 94 ਨਵੇਂ ਕੇਸਾਂ ਦੀ ਪੁਸ਼ਟੀ

ਕਰੋਨਾ ਟੈਸਟ ਲਈ ਸੈਂਪਲ ਲੈਂਦੇ ਹੋਏ ਸਿਹਤ ਕਰਮਚਾਰੀ। -ਫੋਟੋ: ਗਰਗ

ਪੱਤਰ ਪ੍ਰੇਰਕ

ਬਠਿੰਡਾ, 27 ਸਤੰਬਰ

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿਚ 94 ਕਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਹਨ ਤੇ 104 ਮਰੀਜ਼ ਠੀਕ ਹੋਣ ਮਗਰੋਂ ਆਪੋ ਆਪਣੇ ਘਰ ਪਰਤੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ ਵਿਚ ਕੋਵਿਡ-19 ਤਹਿਤ 57,383 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 5559 ਪਾਜ਼ੇਟਿਵ ਆਏ। ਇਸ ਸਮੇਂ ਜ਼ਿਲ੍ਹੇ ਵਿਚ 802 ਕੇਸ ਐਕਟਿਵ ਹਨ ਤੇ 718 ਕੇਸ ਹੋਰ ਜ਼ਿਲ੍ਹਿਆਂ ਵਿਚ ਸ਼ਿਫਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤਕ ਜ਼ਿਲ੍ਹੇ ਵਿਚ 106 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। 

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸਿਰਸਾ ਵਿਚ ਕਰੋਨਾ ਨੇ ਇਕ ਹੋਰ ਵਿਅਕਤੀ ਦੀ ਜਾਨ ਲੈ ਲਈ ਹੈ ਤੇ 73 ਸੱਜਰੇ ਕਰੋਨਾ ਪਾਜ਼ੇਟਿਵ ਕੇਸ ਮਿਲਣ ਨਾਲ ਅੰਕੜਾ 3576 ’ਤੇ ਪੁੱਜ ਗਿਆ ਹੈ। ਇਨ੍ਹਾਂ ਵਿਚੋਂ 2804 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ। ਡਿਪਟੀ ਸਿਵਲ ਸਰਜਨ ਡਾ. ਵਿਰੇਸ਼ ਭੂਸ਼ਨ ਨੇ ਦੱਸਿਆ ਕਿ ਕਰੋਨਾ ਨਾਲ ਏਅਰ ਫੋਰਸ ਸਟੇਸ਼ਨ ’ਚ ਰਹਿੰਦੇ 48 ਸਾਲਾ ਵਿਅਕਤੀ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 57 ’ਤੇ ਪੁੱਜ ਗਿਆ ਹੈ। ਜ਼ਿਲ੍ਹੇ ਵਿਚ 814 ਸਰਗਰਮ ਕੇਸ ਹਨ। 

ਹਰਰੰਗਪੁਰਾ ਦੇ 14 ਵਿਅਕਤੀਆਂ ਨੇ ਕਰੋਨਾ ਟੈਸਟ ਕਰਵਾਏ

ਨਥਾਣਾ (ਪੱਤਰ ਪ੍ਰੇਰਕ): ਸਿਹਤ ਵਭਾਗ ਦੀ ਟੀਮ ਵੱਲੋਂ ਪਿੰਡ ਹਰਰੰਗਪੁਰਾ ਵਿਚ ਕਰੋਨਾ ਟੈਸਟ ਸਬੰਧੀ ਕੈਂਪ ਲਾਇਆ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਨਮਤੇਜ ਸਿੰਘ ਅਤੇ ਪੰਚਾਇਤ ਮੈਂਬਰਾਂ ਨੇ ਪਿੰਡ ਵਾਸੀਆਂ ਨੂੰ ਕਰੋਨਾ ਸਟ ਕਰਵਾਉਣ ਲਈ ਪ੍ਰੇਰਿਆ ਤੇ ਸਿਹਤ ਵਭਾਗ ਦੀ ਟੀਮ ਨੇ ਵੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਇਸ ਮਗਰੋਂ ਪਿੰਡ ਦੇ 14 ਵਿਅਕਤੀਆਂ ਨੇ ਕਰੋਨਾ ਟੈਸਟ ਕਰਵਾਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All