ਕਰੋਨਾ ਪਾਜ਼ੇਟਿਵ ਭਗੌੜਾ ਹਸਪਤਾਲ ’ਚੋਂ ਫ਼ਰਾਰ; ਦੋ ਥਾਣੇਦਾਰਾਂ ਸਣੇ ਚਾਰ ਖ਼ਿਲਾਫ਼ ਕੇਸ ਦਰਜ

ਕਰੋਨਾ ਪਾਜ਼ੇਟਿਵ ਭਗੌੜਾ ਹਸਪਤਾਲ ’ਚੋਂ ਫ਼ਰਾਰ; ਦੋ ਥਾਣੇਦਾਰਾਂ ਸਣੇ ਚਾਰ ਖ਼ਿਲਾਫ਼ ਕੇਸ ਦਰਜ

ਮਹਿੰਦਰ ਸਿੰਘ ਰੱਤੀਆਂ
ਮੋਗਾ, 12 ਜੁਲਾਈ

ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ’ਚੋਂ ਕਰੋਨਾ ਪਾਜ਼ੇਟਿਵ ਭਗੌੜਾ ਅਪਰਾਧੀ ਫ਼ਰਾਰ ਹੋ ਗਿਆ ਹੈ। ਹਸਪਤਾਲ ਵਿਖੇ ਨਿਗਰਾਨੀ ਲਈ ਦੋ ਏਐੱਸਆਈ ਸਣੇ ਚਾਰ ਪੁਲੀਸ ਮੁਲਾਜ਼ਮ ਤਾਇਨਾਤ ਸਨ, ਜਿਨ੍ਹਾਂ ਖ਼ਿਲਾਫ਼ ਥਾਣਾਬਾਘਾਪੁਰਾਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਬਾਘਾਪੁਰਾਣਾ ਮੁਖੀ ਹਰਮਨਜੀਤ ਸਿੰਘ ਨੇ ਕਿਹਾ ਕਿ ਫ਼ਰੀਦਕੋਟ ਪੁਲੀਸ ਨੇ ਬਲਕਾਰ ਸਿੰਘ ਪਿੰਡ ਕੰਮੇਆਣਾ (ਫਰੀਦਕੋਟ) ਨੂੰ ਐੱਨਡੀਪੀਐੱਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਫਰੀਦਕੋਟ ਜੇਲ੍ਹ ’ਚ ਬੰਦ ਸੀ। ਸਥਾਨਕ ਥਾਣਾ ਸਿਟੀ ਵਿਖੇ ਮੁਲਜ਼ਮ ਖ਼ਿਲਾਫ਼ ਦਰਜ ਦਾਜ ਐਕਟ ਕੇਸ ’ਚ ਭਗੌੜਾ ਹੋਣ ਕਰਕੇ ਸਿਟੀ ਪੁਲੀਸ 4 ਜੁਲਾਈ ਨੂੰ ਉਸ ਨੂੰ ਪ੍ਰੋਡਕਸ਼ਨ ਵਰੰਟ ਉੱਤੇ ਲਿਆਈ ਸੀ। 7 ਜੁਲਾਈ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਅਤੇ ਉਸਦਾ ਕਰੋਨਾ ਲਿਆ ਗਿਆ ਸੀ ਅਤੇ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਸ ਨੂੰ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਵਿਖੇ ਇਕਾਂਤਵਾਸ ਕੇਂਦਰ ਵਿਚ ਪੁਲੀਸ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਉਹ ਉਥੋਂ ਪੁਲੀਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਮੁਲਜਮ ਬਲਕਾਰ ਸਿੰਘ ਅਤੇ ਏਐੱਸਆਈ ਲਖਵੀਰ ਸਿੰਘ ਗਾਰਦ ਇੰਚਾਰਜ, ਏਐੱਸਆਈ ਹਰਦੀਪ ਦਾਸ, ਗਗਨਦੀਪ, ਹੌਲਦਾਰ ਰਵਿੰਦਰ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All