ਜਸਵੀਰ ਸਿੰਘ ਭੁੱਲਰ
ਦੋਦਾ, 7 ਜੂਨ
ਕਰੋਨਾਵਾਇਰਸ ਕਾਰਨ ਸਰਕਾਰ ਵੱਲੋਂ ਇਕ ਪਾਸੇ ਲੋਕਾਂ ਦੇ ਇਕੱਠ ਕਰਨ ’ਤੇ ਰੋਕ ਲਾਈ ਹੋਈ ਹੈ, ਦੂਜੇ ਪਾਸੇ ਲੋਕਾਂ ਨੂੰ ਨਿਯਮਾਂ ਦਾ ਪਾਠ ਪੜ੍ਹਾਉਣ ਵਾਲੇ ਪੁਲੀਸ ਮੁਲਾਜ਼ਮ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ।
ਪੁਲੀਸ ਚੌਕੀ ਦੋਦਾ ਵਿੱਚ ਪੁਲੀਸ ਮੁਲਾਜ਼ਮ ਦਾ ਜਨਮ ਦਿਨ ਮਨਾਉਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਇੱਥੇ ਪੁਲੀਸ ਮੁਲਾਜ਼ਮਾਂ ਵੱਲੋਂ ਸੱਤਾ ਧਿਰ ਨਾਲ ਸਬੰਧਤ ਆਗੂ ਨੂੰ ਪੁਲੀਸ ਚੌਕੀ ਬੁਲਾ ਕੇ ਜਨਮ ਦਿਨ ਦਾ ਕੇਕ ਕੱਟਿਆ ਜਾਂਦਾ ਅਤੇ ਪਾਰਟੀ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਵਿੱਚ ਕਰੋਨਾ ਨਿਯਮਾਂ ਦੀ ਕੋਈ ਪਾਲਣਾ ਨਹੀਂ ਕੀਤੀ ਗਈ। ਇਸ ਸਬੰਧੀ ਡੀਐੱਸਪੀ (ਗਿੱਦੜਬਾਹਾ) ਨੇ ਮਾਮਲੇ ਦੀ ਪੜਤਾਲ ਕਰਨ ਦੀ ਗੱਲ ਆਖੀ।