ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 22 ਜੂਨ
ਕਰੋਨਾ ਤੋਂ ਬਚਾਅ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਐੱਸਡੀ ਕਾਲਜ ਵਿੱਚ ਦੂਜਾ ਟੀਕਾਕਰਨ ਕੈਂਪ ਲਗਵਾਇਆ ਗਿਆ। ਸੰਸਥਾ ਦੇ ਪੀਆਰਓ ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਐਨ. ਐਸ. ਵਿਭਾਗ ਵੱਲੋਂ ਸਥਾਨਕ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਹੈ,, ਜਿਸ ਵਿੱਚ 45 ਤੋਂ ਉਪਰ ਦੇ ਨਾਲ ਨਾਲ 18 ਸਾਲ ਤੋਂ ਵੱਧ ਉਮਰ ਦੇ ਸਟਾਫ਼ ਮੈਂਬਰਾਂ ਨੂੰ ਟੀਕਾ ਲਗਾਇਆ ਗਿਆ। ਐੱਨਐੱਸਐੱਸ ਕੋਆਰਡੀਨੇਟਰ ਪ੍ਰੋ. ਰੀਤੂ ਅੱਗਰਵਾਲ ਨੇ ਦੱਸਿਆ ਕਿ ਕੈਂਪ ਵਿੱਚ 100 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਾਈ ਗਈ ਹੈ।