ਤਪਾ ਮੰਡੀ: ਪਿੰਡ ਢਿੱਲਵਾਂ ਦੇ ਅਠਾਰਾਂ ਸਾਲ ਤੋਂ ਉਪਰ ਉਮਰ ਦੇ ਸਾਰੇ ਵਿਅਕਤੀਆਂ ਦਾ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਾਉਣ ਗੇੜ ਮੁਕੰਮਲ ਹੋ ਚੁੱਕਾ ਹੈ। ਐੱਸਐੱਮਓ ਤਪਾ ਡਾ. ਪਰਵੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਢਿੱਲਵਾਂ ਦੇ 18 ਸਾਲ ਤੋਂ ਉਪਰ ਉਮਰ ਦੇ ਵਿਅਕਤੀਆਂ ਦੀ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਦੇ 100 ਫ਼ੀਸਦੀ ਟੀਕਾਕਰਨ ਕਰਨ ਲਈ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਫਾਰਮੇਸੀ ਅਫਸਰ ਜੋਗਿੰਦਰ ਸਿੰਘ ਮਾਨ ਅਤੇ ਸਮੁੱਚੀ ਟੀਮ ਨੇ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਨੇ ਟੀਚੇ ਦੀ ਪ੍ਰਾਪਤੀ ਲਈ ਸਮੁੱਚੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਅਤੇ ਪ੍ਰਸ਼ੰਸ਼ਾ ਪੱਤਰ ਦਿੱਤਾ। ਇਸ ਮੌਕੇ ਪੰਚ, ਸਰਪੰਚ, ਸਿਹਤ ਮੁਲਾਜ਼ਮ ਗੁਰਪਾਲ ਸਿੰਘ, ਅੰਬਿਕਾ ਰਾਣੀ, ਬਿੰਦਰ ਪਾਲ ਕੌਰ, ਲਖਵਿੰਦਰ ਸਿੰਘ, ਵਿਪਨ ਕੁਮਾਰ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ