ਕਰੋਨਾ ਪੀੜਤ ਮੁਲਜ਼ਮ ਹਸਪਤਾਲ ’ਚੋਂ ਫ਼ਰਾਰ

ਕਰੋਨਾ ਪੀੜਤ ਮੁਲਜ਼ਮ ਹਸਪਤਾਲ ’ਚੋਂ ਫ਼ਰਾਰ

ਸੰਜੀਵ ਹਾਂਡਾ

ਫ਼ਿਰੋਜ਼ਪੁਰ, 7 ਅਪਰੈਲ

ਇੱਥੋਂ ਦੇ ਸਿਵਲ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਮੁਲਜ਼ਮ ਬੀਤੀ ਰਾਤ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ।

ਮੁਲਜ਼ਮ ਦੀ ਨਿਗਰਾਨੀ ਵਾਸਤੇ ਚਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਮੁਲਜ਼ਮ ਦੀ ਪਛਾਣ ਗੁਰਸੇਵਕ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ ਥਾਣਾ ਲੱਖੋ ਕੇ ਬਹਿਰਾਮ, ਫ਼ਿਰੋਜ਼ਪੁਰ ਵਜੋਂ ਹੋਈ ਹੈ। ਇਸ ਮੁਲਜ਼ਮ ਖ਼ਿਲਾਫ਼ ਥਾਣਾ ਜੀਰਾ ਵਿਚ ਲੰਘੀ 28 ਮਾਰਚ ਨੂੰ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਪੁੱਛਗਿੱਛ ਲਈ ਇਸ ਮੁਲਜ਼ਮ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਅਦਾਲਤ ਤੋਂ ਉਸ ਦਾ ਪੁਲੀਸ ਰਿਮਾਂਡ ਲੈ ਲਿਆ। ਇਸ ਦੌਰਾਨ ਉਸ ਦਾ ਕਰੋਨਾ ਟੈਸਟ ਕਰਵਾਇਆ ਗਿਆ ਤੇ ਉਸ ਦੀ ਰਿਪੋਰਟ ਪਾਜ਼ੇਟਿਵ ਆ ਗਈ।

ਰਿਪੋਰਟ ਆਉਣ ਤੋਂ ਬਾਅਦ ਮੁਲਜ਼ਮ ਨੂੰ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰਵਾ ਦਿੱਤਾ ਗਿਆ। ਉਸ ਦੀ ਨਿਗਰਾਨੀ ਵਾਸਤੇ ਹੌਲਦਾਰ ਸਣੇ ਤਿੰਨ ਹੋਮ ਗਾਰਡ ਦੇ ਜਵਾਨਾਂ ਦੀ ਗਾਰਦ ਲਾਈ ਗਈ ਸੀ। ਤੜਕਸਾਰ ਦੋ ਵਜੇ ਦੇ ਕਰੀਬ ਇਹ ਮੁਲਜ਼ਮ ਗਾਰਦ ਦੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਹੱਥਕੜੀ ਕਢਾ ਕੇ ਹਸਪਤਾਲ ਵਿੱਚੋਂ ਫ਼ਰਾਰ ਹੋ ਗਿਆ।

ਪੁਲੀਸ ਨੇ ਥਾਣਾ ਸਿਟੀ ਵਿੱਚ ਇਸ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਜਦਕਿ ਇਸ ਮਾਮਲੇ ਵਿਚ ਸ਼ਾਮਲ ਪੁਲੀਸ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਆਰੰਭ ਦਿੱਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All