ਕਰੋਨਾ ਪੀੜਤ ਮੁਲਜ਼ਮ ਹਸਪਤਾਲ ’ਚੋਂ ਫ਼ਰਾਰ

ਕਰੋਨਾ ਪੀੜਤ ਮੁਲਜ਼ਮ ਹਸਪਤਾਲ ’ਚੋਂ ਫ਼ਰਾਰ

ਮਹਿੰਦਰ ਸਿੰਘ ਰੱਤੀਆਂ
ਮੋਗਾ,12 ਜੁਲਾਈ 

ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ’ਚੋਂ ਕਰੋਨਾ ਪਾਜ਼ੇਟਿਵ ਮੁਲਜ਼ਮ ਦੇ ਫ਼ਰਾਰ ਹੋਣ ਕਾਰਨ ਪੁਲੀਸ ਨੂੰ ਭਾਜੜਾਂ ਪਈਆਂ ਹੋਈਆਂ ਹਨ। ਹਸਪਤਾਲ ਵਿੱਚ ਨਿਗਰਾਨੀ ਲਈ ਤਾਇਨਾਤ ਦੋ ਏਐੱਸਆਈ ਸਣੇ ਚਾਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਥਾਣਾਬਾਘਾਪੁਰਾਣਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। 

ਥਾਣਾ ਬਾਘਾਪੁਰਾਣਾ ਮੁਖੀ ਹਰਮਨਜੀਤ ਸਿੰਘ ਨੇ ਕਿਹਾ ਕਿ ਪੁਲੀਸ ਕਰੋਨਾ ਪਾਜ਼ੇਟਿਵ ਫ਼ਰਾਰ ਮੁਲਜ਼ਮ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਵੇਰਵਿਆਂ ਅਨੁਸਾਰ ਫ਼ਰੀਦਕੋਟ ਪੁਲੀਸ ਨੇ ਬਲਕਾਰ ਸਿੰਘ ਪਿੰਡ ਕੰਮੇਆਣਾ (ਫਰੀਦਕੋਟ) ਨੂੰ ਐੱਨਡੀਪੀਐੱਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਫਰੀਦਕੋਟ ਜੇਲ੍ਹ ’ਚ ਬੰਦ ਸੀ। ਸਥਾਨਕ ਥਾਣਾ ਸਿਟੀ ਵਿੱਚ ਮੁਲਜ਼ਮ ਖ਼ਿਲਾਫ਼ ਦਰਜ ਦਾਜ ਐਕਟ ਕੇਸ ’ਚ ਭਗੌੜਾ ਹੋਣ ਕਰਕੇ ਸਿਟੀ ਪੁਲੀਸ ਨੇ 4 ਜੁਲਾਈ ਨੂੰ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਈ ਸੀ। 7 ਜੁਲਾਈ ਨੂੰ ਅਦਾਲਤ ’ਚ ਪੇਸ਼ ਕੀਤਾ ਅਤੇ ਉਸ ਦਾ ਕਰੋਨਾ ਟੈਸਟ ਲਿਆ ਗਿਆ ਸੀ ਅਤੇ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਸ ਨੂੰ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਵਿੱਚ ਇਕਾਂਤਵਾਸ ਕੇਂਦਰ ਵਿੱਚ ਰੱਖਿਆ ਗਿਆ ਸੀ। ਉਹ ਉੱਥੋਂ ਪੁਲੀਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਬਾਘਾਪੁਰਾਣਾ ਪੁਲੀਸ ਨੇ ਮੁਲਜ਼ਮ ਬਲਕਾਰ ਸਿੰਘ ਤੇ ਏਐੱਸਆਈ ਲਖਵੀਰ ਸਿੰਘ ਗਾਰਦ ਇੰਚਾਰਜ, ਏਐੱਸਆਈ ਹਰਦੀਪ ਦਾਸ, ਗਗਨਦੀਪ, ਹੌਲਦਾਰ ਰਵਿੰਦਰ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

* ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਉੱਤਰੀ ਅਤੇ ਪੱਛਮੀ ਭਾਰ...

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

* ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਇਮਾਨਦਾਰੀ ਟੈਕਸ ਅਦਾ ਕਰਨ ਤੇ...

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ...

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

* ਅਯੁੱਧਿਆ ’ਚ ਭੂਮੀ ਪੂਜਨ ਮੌਕੇ ਮੋਦੀ ਅਤੇ ਹੋਰ ਆਗੂਆਂ ਨਾਲ ਮੰਚ ਕੀਤਾ ...

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਏਸ਼ਿਆਈ ਮੂਲ ਦੇ ਅਮਰੀਕੀਆਂ ਨੇ ਵੀ ਹੈਰਿਸ ਦੀ ਨਾਮਜ਼ਦਗੀ ਸਲਾਹੀ

ਸ਼ਹਿਰ

View All