DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੂੜੇ ਦੀ ਸਮੱਸਿਆ ਨੂੰ ਲੈ ਕੇ ਕੌਂਸਲਰਾਂ ਵੱਲੋਂ ਹੰਗਾਮਾ

ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਨੂੰ ਲੈ ਕੇ ਕੌਂਸਲਰਾਂ ਵੱਲੋਂ ਨਗਰ ਕੌਂਸਲ ਦੀ ਬੈਠਕ ਦੌਰਾਨ ਭਾਰੀ ਹੰਗਾਮਾ ਕੀਤਾ ਗਿਆ। ਕੌਂਸਲਰ ਯਾਦਵਿੰਦਰ ਸਿੰਘ ਯਾਦੂ ਨੇ ਦੋਸ਼ ਲਾਇਆ ਕਿ ਪਿਛਲੇ ਤਿੰਨ ਸਾਲਾਂ ਤੋਂ ਮੁੱਖ ਡੰਪ ਤੋਂ ਕੂੜਾ ਨਹੀਂ ਚੁੱਕਿਆ ਗਿਆ ਪਰ ਠੇਕੇਦਾਰ...

  • fb
  • twitter
  • whatsapp
  • whatsapp
featured-img featured-img
ਮੁਕਤਸਰ ਨਗਰ ਕੌਂਸਲ ਦੀ ਬੈਠਕ ਵਿੱਚ ਬਹਿਸ ਕਰਦੇ ਹੋਏ ਕੌਂਸਲਰ।
Advertisement

ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਨੂੰ ਲੈ ਕੇ ਕੌਂਸਲਰਾਂ ਵੱਲੋਂ ਨਗਰ ਕੌਂਸਲ ਦੀ ਬੈਠਕ ਦੌਰਾਨ ਭਾਰੀ ਹੰਗਾਮਾ ਕੀਤਾ ਗਿਆ। ਕੌਂਸਲਰ ਯਾਦਵਿੰਦਰ ਸਿੰਘ ਯਾਦੂ ਨੇ ਦੋਸ਼ ਲਾਇਆ ਕਿ ਪਿਛਲੇ ਤਿੰਨ ਸਾਲਾਂ ਤੋਂ ਮੁੱਖ ਡੰਪ ਤੋਂ ਕੂੜਾ ਨਹੀਂ ਚੁੱਕਿਆ ਗਿਆ ਪਰ ਠੇਕੇਦਾਰ ਇਸ ਦਾ ਭੁਗਤਾਨ ਵਸੂਲ ਕਰ ਰਿਹਾ ਹੈ। ਇਸੇ ਤਰ੍ਹਾਂ ਨਗਰ ਕੌਂਸਲ ਦੀ 65 ਲੱਖ ਰੁਪਏ ਦੀ ਸਫਾਈ ਵਾਲੀ ਮਸ਼ੀਨ ਵੀ ਬੇਕਾਰ ਖੜ੍ਹੀ ਹੈ ਜਦੋਂ ਕਿ ਸ਼ਹਿਰ ਵਿੱਚ ਸੜਕਾਂ ਤੇ ਗਲੀਆਂ ਉਪਰ ਕੂੜੇ ਦੇ ਢੇਰ ਲੱਗੇ ਰਹਿੰਦੇ ਹਨ।

ਕੌਂਸਲਰਾਂ ਨੇ ਜਨਤਕ ਪਖਾਨਿਆਂ ਦੀ ਸਫਾਈ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ। ਇਸ ਦੇ ਨਾਲ ਹੀ ਨਗਰ ਕੌਂਸਲ ਦੀਆਂ ਜਾਇਦਾਦਾਂ ਨੂੰ ਜਨਤਕ ਕਰਨ ਅਤੇ ਵੇਰਵੇ ਨੋਟਿਸ ਬੋਰਡ ’ਤੇ ਲਾਉਣ ਦੀ ਮੰਗ ਕੀਤੀ ਗਈ। ਇਸ ਦੌਰਾਨ ਈ ਓ ਵਰੁਣ ਸਹੋਤਾ ਨੇ ਦੱਸਿਆ ਕਿ ਕੌਂਸਲਰਾਂ ਵੱਲੋਂ ਕੀਤੀ ਮੰਗ ਅਨੁਸਾਰ ਕੂੜੇ ਦਾ ਡੰਪ ਸ਼ਹਿਰ ਤੋਂ ਬਾਹਰ ਕੱਢਣ, ਦੋ ਚੌਕਾਂ ਵਿੱਚ ਅਰੁੜ ਮਹਾਰਾਜ ਅਤੇ ਬਾਬਾ ਜੀਵਨ ਸਿੰਘ ਦੀਆਂ ਮੂਰਤੀਆਂ ਲਾਉਣ ਸਬੰਧੀ ਅਤੇ ਰੇਲਵੇ ਓਵਰਬ੍ਰਿਜ ਦੇ ਹੇਠਾਂ ਦੁਕਾਨਾਂ ਬਣਾਉਣ ਲਈ ਪਾਸ ਕੀਤੇ ਮਤੇ ਮਨਜ਼ੂਰੀ ਲਈ ਭੇਜ ਦਿੱਤੇ ਹਨ।

Advertisement

Advertisement
Advertisement
×