DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਂਸਲਰਾਂ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਜਾਂਚ ਦੀ ਮੰਗ

ਕੌਂਸਲਰਾਂ ਵੱਲੋਂ ਅਧਿਕਾਰੀਆਂ ਅਤੇ ਚੇਅਰਮੈਨ ’ਤੇ ਬਜਟ ਦੀਆਂ ਕਾਪੀਆਂ ਮੁਹੱਈਆ ਨਾ ਕਰਵਾਉਣ ਦੇ ਦੋਸ਼

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕੌਂਸਲਰ।
Advertisement

ਸ਼ਹਿਰ ਦੇ ਕਈ ਵਾਰਡ ਕੌਂਸਲਰਾਂ ਨੇ ਏਲਨਾਬਾਦ ਨਗਰਪਾਲਿਕਾ ਪ੍ਰਸ਼ਾਸਨ ’ਤੇ ਵਿਕਾਸ ਪ੍ਰਾਜੈਕਟਾਂ ਦੇ ਨਾਂ ’ਤੇ ਵੱਡੀ ਧੋਖਾਧੜੀ ਦੇ ਦੋਸ਼ ਲਾਏ ਹਨ ਅਤੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਕਾਸ ਕੰਮਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਇੱਥੇ ਨਗਰਪਾਲਿਕਾ ਦਫ਼ਤਰ ਵਿੱਚ ਇਕੱਠੇ ਹੋਏ ਕੌਂਸਲਰਾਂ ਨੇ ਮੀਡੀਆ ਨੂੰ ਦੱਸਿਆ ਕਿ ਆਉਣ ਵਾਲੇ ਨਗਰਪਾਲਿਕਾ ਬਜਟ ’ਤੇ ਚਰਚਾ ਲਈ ਅੱਜ ਮੀਟਿੰਗ ਹੋਣੀ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਕਿਉਂਕਿ ਕੌਂਸਲਰਾਂ ਨੇ ਨਗਰਪਾਲਿਕਾ ਪ੍ਰਸ਼ਾਸਨ ਨੂੰ ਵਿਕਾਸ ਪ੍ਰਾਜੈਕਟਾਂ ਬਾਰੇ ਪੂਰੀ ਜਾਣਕਾਰੀ ਦੇਣ ਲਈ ਕਿਹਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਵਾਰਡ ਨੰਬਰ 12 ਦੇ ਕੌਂਸਲਰ ਪ੍ਰਤੀਨਿਧੀ ਬੰਟੀ ਸ਼ਰਮਾ ਨੇ ਦੋਸ਼ ਲਾਇਆ ਕਿ ਜਦੋਂ ਸਥਾਨਕ ਅਧਿਕਾਰੀਆਂ ਅਤੇ ਚੇਅਰਮੈਨ ਤੋਂ ਬਜਟ ਦੀਆਂ ਕਾਪੀਆਂ ਮੰਗੀਆਂ ਗਈਆਂ ਸਨ ਤਾਂ ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਈਆਂ ਗਈਆਂ। ਵਾਰਡ ਨੰਬਰ 16 ਦੇ ਕੌਂਸਲਰ ਚੰਦਰ ਮੋਹਨ ਨੇ ਦੋਸ਼ ਲਾਇਆ ਕਿ ਉਹ 24 ਫਰਵਰੀ 2025 ਤੋਂ ਵਿਕਾਸ ਕਾਰਜਾਂ ਦੇ ਵੇਰਵੇ ਮੰਗ ਰਹੇ ਹਨ ਪਰ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਵਾਰਡ ਕੌਂਸਲਰਾਂ ਨੇ ਕਿਹਾ ਕਿ ਪਿਛਲੇ ਬਜਟ ਵਿੱਚ ਨਗਰਪਾਲਿਕਾ ਨੇ 16 ਕਰੋੜ ਦੀ ਆਮਦਨ ਅਤੇ ਲਗਪਗ 35 ਕਰੋੜ ਦਾ ਖਰਚ ਦਿਖਾਇਆ ਗਿਆ ਸੀ। ਜਦੋਂ ਨਗਰਪਾਲਿਕਾ ਅਧਿਕਾਰੀਆਂ ਅਤੇ ਚੇਅਰਮੈਨ ਨੂੰ ਪੁੱਛਿਆ ਗਿਆ ਕਿ ਉਹ ਬਾਕੀ ਫੰਡ ਕਿੱਥੋਂ ਨਿਵੇਸ਼ ਕਰਨਗੇ ਤਾਂ ਉਨ੍ਹਾਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਕੌਂਸਲਰ ਚੰਦਰ ਮੋਹਨ ਨੇ ਕਿਹਾ ਕਿ ਉਨ੍ਹਾਂ ਸਾਰੇ ਵਿਕਾਸ ਕਾਰਜਾਂ ਦਾ ਹਿਸਾਬ ਲੈਣ ਲਈ ਇੱਕ ਸਾਲ ’ਚ ਚਾਰ ਵਾਰ ਆਰ ਟੀ ਆਈਜ਼ ਅਤੇ ਸੀ ਐੱਮ ਵਿੰਡੋ ਰਾਹੀਂ ਜਾਣਕਾਰੀ ਮੰਗੀ ਹੈ ਪਰ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਵਾਰਡ ਨੰਬਰ 5 ਦੇ ਕੌਂਸਲਰ ਸੰਦੀਪ ਘੋੜੇਲਾ ਨੇ ਦੋਸ਼ ਲਾਇਆ ਕਿ ਨਗਰਪਾਲਿਕਾ ਪ੍ਰਸ਼ਾਸਨ ਕੁਝ ਲੋਕਾਂ ਨਾਲ ਮਿਲੀਭੁਗਤ ਕਰ ਕੇ ਨਗਰਪਾਲਿਕਾ ਦੇ ਖਜ਼ਾਨੇ ਨੂੰ ਵੱਡੇ ਪੱਧਰ ’ਤੇ ਚੂਨਾ ਲਗਾ ਰਿਹਾ ਹੈ। ਕੌਂਸਲਰਾਂ ਨੇ ਕਿਹਾ ਕਿ ਜੇਕਰ ਸਰਕਾਰ ਨਗਰਪਾਲਿਕਾ ਵੱਲੋਂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਦੀ ਪਾਰਦਰਸ਼ੀ ਢੰਗ ਨਾਲ ਜਾਂਚ ਕੀਤੀ ਜਾਵੇ ਤਾਂ ਵੱਡਾ ਘੁਟਾਲਾ ਸਾਹਮਣੇ ਆਵੇਗਾ। ਉਨ੍ਹਾਂ ਦੱਸਿਆ ਕਿ ਸੈਸ਼ਨ 2026-27 ਦੇ ਬਜਟ ਵਿੱਚ ਨਗਰ ਨਿਗਮ 14.88 ਕਰੋੜ ਦੇ ਮਾਲੀਏ ਅਤੇ 36.38 ਕਰੋੜ ਦੇ ਖਰਚ ਦਾ ਦਾਅਵਾ ਕਰ ਰਹੀ ਹੈ ਜੋ ਗੁਮਰਾਹਕੁਨ ਹੈ। ਉਨ੍ਹਾਂ ਪਿਛਲੇ ਸਮੇਂ ਦੌਰਾਨ ਨਗਰਪਾਲਿਕਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।

ਸਾਰੇ ਦੋਸ਼ ਬੇਬੁਨਿਆਦ: ਚੇਅਰਮੈਨ

ਨਗਰਪਾਲਿਕਾ ਦੇ ਚੇਅਰਮੈਨ ਰਾਮ ਸਿੰਘ ਸੋਲੰਕੀ ਨੇ ਕਿਹਾ ਕਿ ਸਾਰੇ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲਰਾਂ ਵੱਲੋਂ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।

Advertisement
Advertisement
×