DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Tapa Municipal Council: ਕੌਂਸਲਰਾਂ ਨੇ ਕਾਰਜਸਾਧਕ ਅਫਸਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਏ ਡੀ ਸੀ ਨੂੰ ਮੰਗ ਪੱਤਰ ਸੌਂਪ ਕੇ ਬਦਲੀ ਕਰਨ ਦੀ ਮੰਗ ਕੀਤੀ

  • fb
  • twitter
  • whatsapp
  • whatsapp
featured-img featured-img
ਕਾਰਜਸਾਧਕ ਅਫਸਰ ਖ਼ਿਲਾਫ਼ ਮਤਾ ਪਾਉਂਦੇ ਹੋਏ ਕੌਂਸਲਰ।
Advertisement

ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਸਮੇਤ 13 ਕੌਂਸਲਰਾਂ ਨੇ ਕਾਰਜਸਾਧਕ ਅਫਸਰ (ਈ ਓ) ਹਰਪ੍ਰੀਤ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਏ ਡੀ ਸੀ (ਵਿਕਾਸ) ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਹੈ। ਕੌਂਸਲਰਾਂ ਨੇ ਦੋਸ਼ ਲਾਇਆ ਕਿ ਈ ਓ ਦਫ਼ਤਰ ਵਿੱਚ ਘੱਟ ਹਾਜ਼ਰ ਰਹਿੰਦੇ ਹਨ ਅਤੇ ਸਰਕਾਰੀ ਰਿਕਾਰਡ ਗੱਡੀ ਵਿੱਚ ਰੱਖਿਆ ਜਾਂਦਾ ਹੈ। ਬਿਨਾਂ ਜਾਣਕਾਰੀ ਐੱਨ ਓ ਸੀ ਜਾਰੀ ਕਰਨ ਦੇ ਦੋਸ਼ ਲਾਉਂਦਿਆਂ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸ਼ੁੱਕਰਵਾਰ ਤੱਕ ਈ ਓ ਦਾ ਤਬਦੀਲਾ ਨਾ ਕੀਤਾ ਗਿਆ ਤਾਂ ਦਫ਼ਤਰੀ ਕੰਮ ਬੰਦ ਕਰ ਕੇ ਹੜਤਾਲ ਕੀਤੀ ਜਾਵੇਗੀ। ਦੂਜੇ ਪਾਸੇ ਈ ਓ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਤੇ ਝੂਠਾ ਕਰਾਰ ਦਿੱਤਾ ਹੈ। ਇਸ ਦੌਰਾਨ ਤਪਾ ਮੰਡੀ ਦੀ ਢਿੱਲਵਾਂ ਰੋਡ ’ਤੇ ਇੱਕ ਪ੍ਰਾਈਵੇਟ ਕੰਪਨੀ ਵੱਲੋਂ ਨਗਰ ਕੌਂਸਲ ਦੀ ਮਨਜ਼ੂਰੀ ਤੋਂ ਬਿਨਾਂ ਕੇਬਲ ਤਾਰਾਂ ਪਾਉਣ ਲਈ ਸੜਕ ਦੇ ਕਿਨਾਰਿਆਂ ’ਤੇ ਡੂੰਘੇ ਖੱਡੇ ਪੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਬਰਸਾਤ ਕਾਰਨ ਹਾਦਸੇ ਦਾ ਖ਼ਤਰਾ ਵੀ ਬਣਿਆ ਹੋਇਆ ਸੀ। ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਦੇ ਸੈਨੀਟੇਸ਼ਨ ਇੰਸਪੈਕਟਰ ਸ਼ਿਵਮ ਅਤੇ ਗੁਰਦੀਪ ਬਰਾੜ ਨੇ ਮੌਕੇ ’ਤੇ ਪਹੁੰਚ ਕੇ ਚੱਲ ਰਿਹਾ ਕੰਮ ਬੰਦ ਕਰਵਾ ਦਿੱਤਾ ਅਤੇ ਕੰਪਨੀ ਨੂੰ ਬਿਨਾਂ ਮਨਜ਼ੂਰੀ ਕੰਮ ਨਾ ਕਰਨ ਦੀ ਸਖ਼ਤ ਚਿਤਾਵਨੀ ਦਿੱਤੀ।

Advertisement
Advertisement
×