ਕਾਰ ਸਵਾਰ ਪਤੀ-ਪਤਨੀ ਹੈਰੋਇਨ ਸਣੇ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਸਿਰਸਾ, 26 ਜੂਨ ਏਐੱਨਸੀ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਭਾਰਤ ਨਗਰ ਨੇੜਿਓਂ ਇਕ ਸਕਾਰਪਿਓ ਸਵਾਰ ਪਤੀ-ਪਤਨੀ ਨੂੰ ਹੈਰੋਇਨ ਤੇ ਦੋ ਲੱਖ ਤੋਂ ਵੱਧ ਦੀ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੋਨੂ ਅਤੇ ਉਸ...
Advertisement
ਨਿੱਜੀ ਪੱਤਰ ਪ੍ਰੇਰਕ
ਸਿਰਸਾ, 26 ਜੂਨ
Advertisement
ਏਐੱਨਸੀ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਭਾਰਤ ਨਗਰ ਨੇੜਿਓਂ ਇਕ ਸਕਾਰਪਿਓ ਸਵਾਰ ਪਤੀ-ਪਤਨੀ ਨੂੰ ਹੈਰੋਇਨ ਤੇ ਦੋ ਲੱਖ ਤੋਂ ਵੱਧ ਦੀ ਨਗਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੋਨੂ ਅਤੇ ਉਸ ਦੀ ਪਤਨੀ ਕਨਿਕਾ ਵਾਸੀ ਮਾਧੋਸਿਘਣਾ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਸਿਟੀ ਥਾਣੇ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਏਐਨਸੀ ਦੇ ਇੰਚਾਰਜ ਸਬ ਇੰਸਪੈਕਟਰ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਗਸ਼ਤ ਦੌਰਾਨ ਉਕਤ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 129 ਗਰਾਮ ਹੈਰੋਇਨ ਅਤੇ 2.20 ਲੱਖ ਰੁਪਏ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਰਿਮਾਂਡ ਦੌਰਾਨ ਹੋਰ ਨਸ਼ਾ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
Advertisement
×