ਸੀ ਪੀ ਆਈ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ
ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੀ ਜ਼ਿਲ੍ਹਾ ਜਨਰਲ ਬਾਡੀ ਦੀ ਮੀਟਿੰਗ ਇੱਥੇ ਤਰਕਸ਼ੀਲ ਭਵਨ ਵਿੱਚ ਬੂਟਾ ਸਿੰਘ ਧੌਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਪਾਰਟੀ ਦੇ ਸੂਬਾ ਇੰਚਾਰਜ ਕਾਮਰੇਡ ਪ੍ਰਸ਼ੋਤਮ...
ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੀ ਜ਼ਿਲ੍ਹਾ ਜਨਰਲ ਬਾਡੀ ਦੀ ਮੀਟਿੰਗ ਇੱਥੇ ਤਰਕਸ਼ੀਲ ਭਵਨ ਵਿੱਚ ਬੂਟਾ ਸਿੰਘ ਧੌਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਪਾਰਟੀ ਦੇ ਸੂਬਾ ਇੰਚਾਰਜ ਕਾਮਰੇਡ ਪ੍ਰਸ਼ੋਤਮ ਸ਼ਰਮਾ ਨੇ ਕਿਹਾ ਕਿ ਫਲਸਤੀਨ ’ਤੇ ਇਜ਼ਰਾਈਲ ਵੱਲੋਂ ਕੀਤੇ ਜਾ ਕਾਇਰਾਨਾ ਹਮਲੇ ਖ਼ਿਲਾਫ਼ ਪੂਰੀ ਦੁਨੀਆਂ ਦੇ ਵਿਰੋਧ ਦੀ ਆਵਾਜ਼ ਬੁਲੰਦ ਹੋ ਰਹੀ ਹੈ। ਪੰਜਾਬ ਦੀ ਇਨਕਲਾਬੀ ਜਮਹੂਰੀ ਲਹਿਰ ਵੀ ਇਜ਼ਰਾਈਲ ਵੱਲੋਂ ਫਲਸਤੀਨ ਦੇ ਲੋਕਾਂ ਦੇ ਕਤਲੇਆਮ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ। ਇਸ ਤੋਂ ਇਲਾਵਾ ਮਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ’ਤੇ ਕੀਤੇ ਜਾ ਰਹੇ ਮੋਦੀ ਸਰਕਾਰ ਦੇ ਹਮਲਿਆਂ, ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਸੁਆਲਾਂ ਨੂੰ ਲੈ ਕੇ ਵੀ ਸੰਘਰਸ਼ ਤੇਜ਼ ਕਰਨ ਦੀ ਅਪੀਲ ਕੀਤੀ। ਪਾਰਟੀ ਦੇ ਜ਼ਿਲ੍ਹਾ ਆਗੂ ਹਰਮਨਦੀਪ ਸਿੰਘ ਹਿੰਮਤਪੁਰਾ ਨੇ ਕਿਹਾ ਕਿ ਪਾਰਟੀ ਸੱਤ ਅਕਤੂਬਰ ਨੂੰ ਫਾਸ਼ੀਵਾਦੀ ਵਿਰੋਧੀ ਫਰੰਟ ਵੱਲੋਂ ਫਲਸਤੀਨ ਦੇ ਲੋਕਾਂ ’ਤੇ ਇਜ਼ਰਾਈਲੀ ਜ਼ਬਰ ਖ਼ਿਲਾਫ਼ ਬਰਨਾਲਾ ਵਿੱਚ ਕੀਤੀ ਜਾ ਰਹੀ ਕਨਵੈਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਏਗੀ। ਇਸ ਤੋਂ ਇਲਾਵਾ ਇਹ ਵੀ ਕਿਹਾ ਕਿ ਮਨਰੇਗਾ ਮਜ਼ਦੂਰਾਂ ਦੇ ਰੁਕੇ ਕੰਮ ਨੂੰ ਚਾਲੂ ਕਰਵਾਉਣ, ਹੜ੍ਹਾਂ/ਮੀਂਹਾਂ ਦੇ ਨੁਕਸਾਨ ਦਾ ਮੁਆਵਜ਼ਾ ਤੇ ਬਰਨਾਲਾ ਬਲਾਕ ਦੇ ਪਿੰਡਾਂ ਨੂੰ ਸ਼ਹਿਣੇ ਨਾਲ ਜੋੜਨ ਖਿਲਾਫ਼ ਆਦਿ ਮੰਗਾਂ ਮਸਲਿਆਂ ਨੂੰ ਲੈ ਕੇ ਪਾਰਟੀ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ 16 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਗੁਰਪ੍ਰੀਤ ਸਿੰਘ ਰੂੜੇਕੇ, ਸਵਰਨ ਸਿੰਘ ਜੰਗੀਆਣਾ, ਸ਼ਿੰਦਰ ਕੌਰ ਹਰੀਗੜ੍ਹ, ਸੁਖਦੇਵ ਸਿੰਘ ਮੱਝੂਕੇ, ਯਾਕੂਬ ਮਸੀਹ, ਬਿਹਾਰੀ ਰਾਮ, ਕਮਲਜੀਤ ਕੌਰ ਭਦੌੜ, ਗੁਰਮੀਤ ਸਿੰਘ ਭਦੌੜ, ਰਮਨਦੀਪ ਕੌਰ ਭਦੌੜ ਆਦਿ ਵੀ ਹਾਜ਼ਿਰ ਸਨ।