ਪੱਤਰ ਪ੍ਰੇਰਕ
ਮਾਨਸਾ, 26 ਜੂਨ
ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਇੱਥੇ ਡੈਲੀਗੇਟ ਇਜਲਾਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ਦੌਰਾਨ ਲੋਕਾਂ ਦਾ ‘ਆਪ’ ਸਰਕਾਰ ਤੋਂ ਦੁਖੀ ਹੋ ਕੇ ਵੋਟਾਂ ਵਿੱਚ ਘੱਟ ਭਾਗ ਲੈਣ ਦਾ ਨਤੀਜਾ ਸਾਡੇ ਸਾਹਮਣੇ ਆ ਗਿਆ ਹੈ ਅਤੇ ਅਜਿਹਾ ਦੇਸ਼ ਦੀ ਰਾਜਨੀਤੀ ਵਿੱਚ ਪਹਿਲੀ ਵਾਰ ਹੋਇਆ ਹੈ।
ਇਹ ਡੈਲੀਗੇਟ ਇਜਲਾਸ ਜ਼ਿਲ੍ਹੇ ਵੱਲੋਂ ਨਿਗਰਾਨ ਦਲਜੀਤ ਸਿੰਘ ਮਾਨਸ਼ਾਹੀਆ ਅਤੇ ਕਾਕਾ ਸਿੰਘ, ਕਿਰਨਾ ਰਾਣੀ ਦੇ ਪ੍ਰਧਾਨਗੀ ਮੰਡਲ ਹੇਠ ਹੋਇਆ, ਜਿਸ ਦੌਰਾਨ ਪਿਛਲੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਹਾਊਸ ਵਿੱਚ ਸ਼ਾਮਲ ਡੈਲੀਗੇਟ ਸਾਥੀਆਂ ਨੇ ਬਹਿਸ ਦੌਰਾਨ ਸਰਬਸੰਮਤੀ ਨਾਲ ਰਿਪੋਰਟ ਪਾਸ ਕੀਤੀ ਅਤੇ 15 ਮੈਂਬਰੀ ਕਮੇਟੀ ਚੁਣੀ ਗਈ। ਇਸ ਕਮੇਟੀ ਵਿੱਚ ਰਤਨ ਭੋਲਾ ਸ਼ਹਿਰੀ ਸਕੱਤਰ, ਨਰੇਸ਼ ਬੁਰਜ ਹਰੀ,ਹਰਪ੍ਰੀਤ ਮੀਤ ਸਕੱਤਰ ਚੁਣੇ ਗਏ ਅਤੇ ਜ਼ਿਲ੍ਹੇ ਲਈ ਡੈਲੀਗੇਟਾਂ ਦੀ ਚੋਣ ਕੀਤੀ। ਇਸ ਮੌਕੇ ਬਲਵੀਰ ਸਿੰਘ ਵੀਰਾ, ਐਡਵੋਕੇਟ ਰਜਿੰਦਰ ਸ਼ਰਮਾ, ਕਿ੍ਰਸ਼ਨ ਜੋਗਾ, ਨਿਰਮਲ ਮਾਨਸਾ, ਰਾਮ ਸਿੰਘ, ਲਾਭ ਸਿੰਘ ਮੰਢਾਲੀ, ਹਰਬੰਤ ਸਿੰਘ, ਪ੍ਰੀਤ, ਬਾਰੂ ਸਿੰਘ, ਵਿੱਕੀ ਕੁਮਾਰ ਨੇ ਵੀ ਸੰਬੋਧਨ ਕੀਤਾ।