DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

CPI(M) ਵੱਲੋਂ ਕੇਂਦਰ ਦੀਆਂ ਮਾਰੂ ਨੀਤੀਆਂ ਦਾ ਵਿਰੋਧ

ਸੀ ਪੀ ਆਈ (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਖ਼ਿਲਾਫ਼ ਦੇਸ਼ ਪੱਧਰ ’ਤੇ ‘ਕਾਰਪੋਰੇਟ ਭਜਾਓ, ਦੇਸ਼ ਬਚਾਓ’ ਦਾ ਨਾਅਰਾ ਬੁਲੰਦ ਕਰਦਿਆਂ 10 ਅਗਸਤ ਨੂੰ ਪਾਰਟੀ ਕਾਰਕੁਨਾਂ ਵੱਲੋਂ ਡਿਪਟੀ ਕਮਿਸ਼ਨਰ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਹੋਰ।
Advertisement

ਸੀ ਪੀ ਆਈ (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਖ਼ਿਲਾਫ਼ ਦੇਸ਼ ਪੱਧਰ ’ਤੇ ‘ਕਾਰਪੋਰੇਟ ਭਜਾਓ, ਦੇਸ਼ ਬਚਾਓ’ ਦਾ ਨਾਅਰਾ ਬੁਲੰਦ ਕਰਦਿਆਂ 10 ਅਗਸਤ ਨੂੰ ਪਾਰਟੀ ਕਾਰਕੁਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ। ਉਹ ਇੱਥੇ ਕਾਮਰੇਡ ਹਰਦਿੱਤ ਸਿੰਘ ਭੱਠਲ ਭਵਨ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਮਜ਼ਦੂਰਾਂ ਵਲੋਂ ਸ਼ਹੀਦੀਆਂ ਦੇ ਕੇ ਬਣਵਾਏ ਕਾਨੂੰਨਾਂ ਨੂੰ ਮੋਦੀ ਸਰਕਾਰ ਤੋੜ ਮਰੋੜ ਕੇ ਵੱਖ-ਵੱਖ ਕੋਡਾਂ ’ਚ ਵੰਡ ਕੇ ਮਜ਼ਦੂਰ ਜਮਾਤ ਦਾ ਗਲਾ ਘੁੱਟ ਰਹੀ ਹੈ। ਕੇਂਦਰ ਦੀਆਂ ਮਾਰੂ ਨੀਤੀਆਂ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਵੀ ਆਪਣੇ ਨਸ਼ਾ ਮੁਕਤ ਪੰਜਾਬ ਦੇ ਚੋਣ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੀ ਹੈ। ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਗਈ ਹੈ। ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਨੇ ਦੱਸਿਆ ਕਿ 12 ਸਤੰਬਰ ਨੂੰ ਸੀ ਪੀ ਆਈ (ਐੱਮ) ਦੇ ਮਰਹੂਮ ਕੌਮੀ ਜਨਰਲ ਸਕੱਤਰ ਕਾਮਰੇਡ ਸੀਤਾ ਰਾਜ ਯੇਚੁਰੀ ਦੀ ਯਾਦ ’ਚ ਸੂਬਾ ਪੱਧਰੀ ਬਰਸੀ ਸਮਾਗਮ ਬਰਨਾਲਾ ’ਚ ਹੋਵੇਗਾ। ਇਸ ਮੌਕੇ ਰਜਿੰਦਰ ਸਿੰਘ ਕਾਹਨੇਕੇ, ਅਬਦਲ ਸਿਤਾਰ, ਛੋਟਾ ਸਿੰਘ ਧਨੌਲਾ, ਅਮਰ ਸਿੰਘ ਹਮੀਦੀ ਹਾਜ਼ਰ ਸਨ।

Advertisement

Advertisement
Advertisement
×