ਪੱਤਰ ਪ੍ਰੇਰਕ
ਬਠਿੰਡਾ, 6 ਫ਼ਰਵਰੀ
‘ਇਸ ਸ਼ਹਿਰ ਵਿੱਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਵਪਾਰ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਦੇ ਨਾਲ ਹੀ ਲੱਖਾਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।’ ਇਹ ਗੱਲ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਗਰ ਨਿਗ ਦੀਆਂ ਚੋਣਾਂ ਲੜ ਰਹੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਹੀ।
ਉਨ੍ਹਾਂ ਨੇ ਅੱਜ ਬਠਿੰਡਾ ਸ਼ਹਿਰ ਦੇ ਵਾਰਡ ਨੰਬਰ 33 ਤੋਂ ਕਾਂਗਰਸੀ ਉਮੀਦਵਾਰ ਨੇਹਾ ਜਿੰਦਲ , ਵਾਰਡ ਨੰਬਰ 50 ਤੋਂ ਕਾਂਗਰਸੀ ਉਮੀਦਵਾਰ ਮਲਕੀਤ ਸਿੰਘ, ਵਾਰਡ ਨੰਬਰ 24 ਤੋਂ ਕਾਂਗਰਸੀ ਉਮੀਦਵਾਰ ਸ਼ਾਮ ਲਾਲ ਜੈਨ, ਵਾਰਡ ਨੰਬਰ 3 ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਸਿੱਧੂ, ਵਾਰਡ ਨੰਬਰ 30 ਤੋਂ ਕਾਂਗਰਸੀ ਉਮੀਦਵਾਰ ਬਲਜਿੰਦਰ ਸਿੰਘ ਠੇਕੇਦਾਰ, ਵਾਰਡ ਨੰਬਰ 30 ਤੋਂ ਕਾਂਗਰਸੀ ਉਮੀਦਵਾਰ ਪਰਵੀਨ ਗਰਗ ਦੇ ਹਕ ਵਿੱਚ ਹੋਈਆਂ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ।