ਬਠਿੰਡਾ ਸਕੂਲ ਦੇ 10 ਅਧਿਆਪਕਾਂ ਦੀ  ਕਰੋਨਾ ਰਿਪੋਰਟ ਪਾਜ਼ੇਟਿਵ

ਬਠਿੰਡਾ ਸਕੂਲ ਦੇ 10 ਅਧਿਆਪਕਾਂ ਦੀ  ਕਰੋਨਾ ਰਿਪੋਰਟ ਪਾਜ਼ੇਟਿਵ

ਮਨੋਜ ਸ਼ਰਮਾ

ਬਠਿੰਡਾ, 27 ਫਰਵਰੀ 

ਇਥੋਂ ਦੀ ਮਾਲ ਰੋਡ ਸਥਿਤ  ਗਰਲਜ਼ ਸਕੂਲ ਵਿੱਚ 10 ਅਧਿਆਪਕਾਂ ਦਾ ਕਰੋਨਾ  ਟੈਸਟ ਪਾਜ਼ੇਟਿਵ ਆਇਆ ਹੈ। ਇਸ ਕਾਰਨ ਸਿੱਖਿਆ ਵਿਭਾਗ ਚਿੰਤਤ ਹੈ।  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਪ੍ਰਿੰਸੀਪਲ ਸੁਵੀਨ ਗਰਗ ਨੇ ਦੱਸਿਆ ਕਿ 25 ਫਰਵਰੀ ਨੂੰ ਮਿਡ-ਡੇਅ ਮੀਲ ਵਰਕਰਾਂ ਸਮੇਤ ਸਕੂਲ ਦੇ 84 ਕਰਮਚਾਰੀਆਂ ਦਾ  ਸਿਵਲ ਹਸਪਤਾਲ ਬਠਿੰਡਾ ਦੀ ਟੀਮ ਵੱਲੋਂ ਕਰੋਨਾ ਸੈਂਪਲ ਲਿਆ ਗਿਆ ਸੀ। ਇਸ ਦੀ  ਕੱਲ੍ਹ ਸ਼ਾਮ ਆਈ ਰਿਪੋਰਟ ਵਿੱਚ 10 ਅਧਿਆਪਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਬੰਧਤ ਅਧਿਆਪਕਾਂ ਨੂੰ ਕਰੋਨਾ ਰਿਪੋਰਟ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਅੱਜ ਸਿੱੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਗਿਆ। ਅਜੇ ਸਕੂਲ ਬੰਦ ਕਰਨ ਬਾਰੇ ਕੋਈ ਜਾਣਕਾਰੀ ਨਹੀਂ ਆਈ  ਹੈ।

 ਅਜੀਤਵਾਲ (ਗੁਰਪ੍ਰੀਤ ਦੌਧਰ): ਮੋਗਾ ਜ਼ਿਲ੍ਹੇ ਵਿੱਚ ਕਰੋਨਾ ਨੇ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸਿਹਤ ਮਹਿਕਮੇ ਵੱਲੋਂ ਅੱਜ ਪਿੰਡ ਨੱਥੂਵਾਲਾ ਜਦੀਦ ਦੇ ਸਰਕਾਰੀ ਹਾਈ ਸਕੂਲ ਵਿੱਚ ਅਧਿਆਪਕਾਂ ਦੇ ਸੈਂਪਲ ਲਏ ਗਏ ਤੇ ਪੰਜ ਅਧਿਆਪਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਗੌਰਮਿੰਟ ਪ੍ਰਾਇਮਰੀ ਸਕੂਲ ਕੋਕਰੀ ਕਲਾਂ ਦੀ ਇਕ ਅਧਿਆਪਕਾ ਅਤੇ ਸਰਕਾਰੀ ਹਾਈ ਸਕੂਲ ਕੋਕਰੀ ਫੂਲਾ ਸਿੰਘ ਦੇ ਦੋ ਬੱਚੇ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਨੱਥੂਵਾਲਾ ਜਦੀਦ ਦੇ ਸਕੂਲ ਪ੍ਰਿੰਸੀਪਲ ਗੁਰਦਿਆਲ ਸਿੰਘ ਵੱਲੋਂ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਚਿੱਠੀ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ (ਮੋਗਾ) ਸੰਦੀਪ ਹੰਸ ਨੇ ਕਿਹਾ ਕਿ ਸਕੂਲ ਅਧਿਆਪਕਾਂ ਨੂੰ ਆਈਸੋਲੇਟ ਕਰ ਦਿੱਤਾ ਹੈ ਅਤੇ ਸਾਰੇ ਸਕੂਲੀ ਬੱਚਿਆਂ ਦੇ ਸੈਂਪਲ ਲਏ ਜਾਣਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All