DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Crop damage compensation: ਕਿਸਾਨ ਫ਼ਸਲੀ ਨੁਕਸਾਨ ਦੇ ਮੁਆਵਜ਼ੇ ਨੂੰ ਤਰਸੇ

ਗੋਨਿਆਣਾ ਬਲਾਕ ਅਧੀਨ ਪੈਂਦੇ ਪਿੰਡ ਮਹਿਮਾ ਸਰਕਾਰੀ, ਕੋਠੇ ਲਾਲ ਵਾਲੇ, ਸੰਧੂਆਂ ਵਾਲੇ, ਕਿਲੀ ਨਿਹਾਲ ਸਿੰਘ ਵਾਲਾ ਅਤੇ ਦਾਨ ਸਿੰਘ ਵਾਲਾ ਦੇ ਕਿਸਾਨ ਗੜਿਆਂ ਨਾਲ ਤਬਾਹ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਪੰਜ ਮਹੀਨਿਆਂ ਤੋਂ ਸਰਕਾਰ ਦੇ ਦਰਵਾਜ਼ੇ ਖੜਕਾ ਰਹੇ ਹਨ। ਕਿਸਾਨਾਂ...

  • fb
  • twitter
  • whatsapp
  • whatsapp
featured-img featured-img
ਪੀੜਤ ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰਦੇ ਹੋਏ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਗੋਨਿਆਣਾ ਬਲਾਕ ਅਧੀਨ ਪੈਂਦੇ ਪਿੰਡ ਮਹਿਮਾ ਸਰਕਾਰੀ, ਕੋਠੇ ਲਾਲ ਵਾਲੇ, ਸੰਧੂਆਂ ਵਾਲੇ, ਕਿਲੀ ਨਿਹਾਲ ਸਿੰਘ ਵਾਲਾ ਅਤੇ ਦਾਨ ਸਿੰਘ ਵਾਲਾ ਦੇ ਕਿਸਾਨ ਗੜਿਆਂ ਨਾਲ ਤਬਾਹ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਪੰਜ ਮਹੀਨਿਆਂ ਤੋਂ ਸਰਕਾਰ ਦੇ ਦਰਵਾਜ਼ੇ ਖੜਕਾ ਰਹੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਗਿਰਦਾਵਰੀ ਅਤੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਬਾਵਜੂਦ ਸਰਕਾਰ ਨੇ ਮੁਆਵਜ਼ਾ ਜਾਰੀ ਨਹੀਂ ਕੀਤਾ। ਚੇਤੇ ਰਹੇ ਪੀੜਤਾਂ ਦੀ ਬਾਂਹ ਫੜਨ ਲਈ ਪੰਜਾਬ ਦੇ ਵੱਖ-ਵੱਖ ਕਿਸਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਕਿਸਾਨਾਂ ਤੱਕ ਪਹੁੰਚ ਕੀਤੀ ਸੀ।

ਪੀੜਤ ਕਿਸਾਨ ਸੁਖਰਾਜ ਸਿੰਘ, ਗੁਰਦੋਰ ਸਿੰਘ, ਮੰਦਰ ਸਿੰਘ ਅਤੇ ਸਰਬਜੀਤ ਸ਼ਰਮਾ ਨੇ ਦੱਸਿਆ ਕਿ ਗੜਿਆਂ ਨੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ ਪਰ ਸਰਕਾਰੀ ਰਾਹਤ ਅਜੇ ਵੀ ਕਾਗਜ਼ਾਂ ਵਿੱਚ ਹੀ ਅਟਕੀ ਹੋਈ ਹੈ। ਸਬੰਧਤ ਵਿਭਾਗ ਨੇ ਗਿਰਦਾਵਰੀ ਕੀਤੀ ਅਤੇ ਵਿਧਾਇਕ ਜਗਸੀਰ ਸਿੰਘ ਨੇ ਵੀ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਸੀ। ਇਸ ਦੇ ਬਾਵਜੂਦ ਪੰਜ ਮਹੀਨੇ ਬੀਤਣ ਮਗਰੋਂ ਮੁਆਵਜ਼ਾ ਨਾ ਮਿਲਣਾ ‘ਆਪ’ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ। ਕਿਸਾਨਾਂ ਨੇ ਕਿਹਾ ਕਿ ਚੋਣਾਂ ਵੇਲੇ ਵੱਡੇ ਵਾਅਦੇ ਕਰਨ ਵਾਲੀ ‘ਆਪ’ ਹੁਣ ਕੁਦਰਤੀ ਆਫ਼ਤ ਨਾਲ ਜੂਝ ਰਹੇ ਕਿਸਾਨਾਂ ਨੂੰ ਦਫ਼ਤਰਾਂ ਦੇ ਚੱਕਰ ਕਟਵਾ ਰਹੀ ਹੈ। ਗੌਰਤਲਬ ਹੈ ਕਿ ਮਹਿਮਾ ਸਰਕਾਰੀ ਦੇ ਕਿਸਾਨਾਂ ਦਾ 2024 ’ਚ ਮੀਂਹ ਅਤੇ ਗੜਿਆਂ ਕਾਰਨ ਨੁਕਸਾਨ ਹੋਇਆ ਸੀ। ਉਸ ਸਮੇਂ ਪਿੰਡ ਵਾਸੀਆਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਵੀ ਮੁਲਾਕਾਤ ਕੀਤੀ, ਪਰ ਕੋਈ ਸੁਣਵਾਈ ਨਹੀਂ ਹੋਈ।

Advertisement

ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਜਲਦੀ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

Advertisement

Advertisement
×