DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੜਿਆਂ ਕਾਰਨ ਫ਼ਸਲਾਂ ਦਾ ਨੁਕਸਾਨ

ਮਾਲਵਾ ਖੇਤਰ ਵਿੱਚ ਅੱਜ ਭਰਵੇਂ ਮੀਂਹ ਅਤੇ ਗੜਿਆਂ ਨੇ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਬਠਿੰਡਾ ਸਣੇ ਹੋਰ ਜ਼ਿਲ੍ਹਿਆਂ ਵਿੱਚ ਗੜੇ ਪਏ ਅਤੇ ਪੱਕਣ ਕੰਢੇ ਖੜ੍ਹੀ ਕਣਕ ਦੀ ਖੇਤਾਂ ’ਚ ਵਿਛ ਗਈ ਹੈ। ਇਸ ਦੌਰਾਨ...

  • fb
  • twitter
  • whatsapp
  • whatsapp
featured-img featured-img
ਬਠਿੰਡਾ ਦੇ ਪਿੰਡ ਮਹਿਮਾ ਅਬਲੂ ਵਿੱਚ ਪਏ ਗੜੇ।
Advertisement

ਮਾਲਵਾ ਖੇਤਰ ਵਿੱਚ ਅੱਜ ਭਰਵੇਂ ਮੀਂਹ ਅਤੇ ਗੜਿਆਂ ਨੇ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਬਠਿੰਡਾ ਸਣੇ ਹੋਰ ਜ਼ਿਲ੍ਹਿਆਂ ਵਿੱਚ ਗੜੇ ਪਏ ਅਤੇ ਪੱਕਣ ਕੰਢੇ ਖੜ੍ਹੀ ਕਣਕ ਦੀ ਖੇਤਾਂ ’ਚ ਵਿਛ ਗਈ ਹੈ। ਇਸ ਦੌਰਾਨ ਬਠਿੰਡਾ ਦਿਹਾਤੀ ਦੇ ਦਰਜਨਾਂ ਪਿੰਡਾਂ ਬੱਲੂਆਣਾ, ਚੁੱਘੇ ਕਲਾਂ, ਮਹਿਮਾ ਸਰਕਾਰੀ, ਮਹਿਮਾ ਸਰਜਾ, ਬੁਰਜ ਮਹਿਮਾ, ਦਿਉਣ, ਕਿਲੀ ਨਿਹਾਲ ਸਿੰਘ ਵਾਲਾ, ਕੋਠੇ ਲਾਲ ਵਾਲੇ, ਕੋਠੇ ਸੰਧੂਆਂ ਵਾਲੇ, ਕੋਠੇ ਕੌਰ ਸਿੰਘ ਵਾਲਾ, ਮਹਿਮਾ ਭਗਵਾਨਾਂ, ਕੋਠੇ ਫੁਲੇ ਵਾਲਾ, ਅਬਲੂ, ਪਿੰਡ ਦਾਨ ਸਿੰਘ ਵਾਲਾ, ਕੋਠੇ ਚੇਤ ਸਿੰਘ ਆਦਿ ਵਿੱਚ ਗੜਿਆਂ ਕਾਰਨ ਪਹਿਲਾਂ ਤੋਂ ਵਿਛੀ ਹੋਈ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਗਿਆ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿੱਚ ਮੀਂਹ ਪੇਸ਼ੀਨਗੋਈ ਕੀਤੀ ਹੈ। ਕਿਸਾਨ ਗੁਰਮੀਤ ਸਿੰਘ ਰੋਮਾਣਾ ਨੇ ਕਿਹਾ ਕਿ ਮਾਲਵਾ ਪੱਟੀ ਵਿੱਚ ਚੇਤ ਮਹੀਨੇ ਦੌਰਾਨ ਹੋ ਰਹੇ ਬੇਮੌਸਮੇ ਮੀਂਹ ਨੇ ਕਿਸਾਨੀ ਦਾ ਲੱਕ ਤੋੜ ਦਿੱਤਾ ਹੈ। ਵੱਖ-ਵੱਖ ਖੇਤਰਾਂ ਵਿੱਚੋਂ ਮਿਲੀ ਰਿਪੋਰਟ ਅਨੁਸਾਰ ਅੱਜ ਦੁਪਹਿਰ ਬਾਅਦ ਮਾਲਵਾ ਖੇਤਰ ਵਿੱਚ ਸ਼ਾਮ ਤੱਕ ਮੀਂਹ ਪੈਂਦਾ ਰਿਹਾ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਜੇ ਮਾਨ ਸਰਕਾਰ ਸੱਚਮੁੱਚ ਆਪਣੇ ਆਪ ਨੂੰ ਕਿਸਾਨਾਂ ਦੀ ਹਮਦਰਦ ਕਹਾਉਂਦੀ ਹੈ ਤਾਂ ਫਸਲ ਬੀਮਾ ਯੋਜਨਾ ਲਾਗੂ ਕਰੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਖੇਤਾਂ ਦੀ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਜਾਣ।

ਧਰਮਕੋਟ (ਹਰਦੀਪ ਸਿੰਘ): ਅੱਜ ਸ਼ਾਮ ਖੇਤਰ ਵਿੱਚ ਭਰਵੇਂ ਮੀਂਹ ਅਤੇ ਗੜਿਆਂ ਕਾਰਨ ਕਣਕ ਅਤੇ ਸਰ੍ਹੋਂ ਦੀ ਫਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ। ਖੇਤਰ ਦੇ ਪਿੰਡ ਰੇੜ੍ਹਵਾਂ, ਭੋਇਪੁਰ, ਮੌਜਗੜ੍ਹ, ਨੂਰਪੁਰ ਹਕੀਮਾਂ, ਕੜਿਆਲ ਅਤੇ ਕੋਟ ਸਦਰ ਖਾਂ ਆਦਿ ਦਾ ਸੈਂਕੜੇ ਏਕੜ ਫ਼ਸਲੀ ਰਕਬਾ ਇਸ ਬੇਮੌਸਮੇ ਮੀਂਹ ਅਤੇ ਗੜੇਮਾਰੀ ਦੀ ਲਪੇਟ ਵਿੱਚ ਆਇਆ ਹੈ। ਪਿੰਡ ਕੜਿਆਲ ਦੇ ਕਿਸਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਲਗਭਗ 50 ਏਕੜ ਜ਼ਮੀਨ ਠੇਕੇ ਉੱਤੇ ਲੈਕੇ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਸੀ। ਉਸਨੇ ਭਰੇ ਮਨ ਨਾਲ ਦੱਸਿਆ ਕਿ ਉਸਦਾ ਬਹੁਤ ਜ਼ਿਆਦਾ ਮਾਲੀ ਨੁਕਸਾਨ ਹੋਇਆ ਹੈ।

Advertisement

ਨਥਾਣਾ (ਭਗਵਾਨ ਦਾਸ ਗਰਗ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਬਾਂਹ ਫੜੇ ਅਤੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ।

Advertisement

ਕਿਸਾਨਾਂ ਨੇ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਮੰਗਿਆ

ਮਹਿਲ ਕਲਾਂ (ਲਖਵੀਰ ਸਿੰਘ ਚੀਮਾ): ਖੇਤਰੀ ਵਿੱਚ ਮੀਂਹ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਇਆ ਹੈ। ਇਸ ਮੌਕੇ ਕਿਸਾਨ ਦਰਸ਼ਨ ਸਿੰਘ ਚੀਮਾ, ਨਛੱਤਰ ਸਿੰਘ, ਗੋਰਾ ਸਿੰਘ ਅਤੇ ਕਾਕਾ ਸਿੰਘ ਨੇ ਕਿਹਾ ਕਿ ਬੇਮੌਸਮੀ ਬਾਰਿਸ਼ ਵਾਢੀ ਵਿੱਚ ਦੇਰੀ ਕਰ ਰਹੀ ਹੈ ਅਤੇ ਇਸ ਫਸਲ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਰਹੀ ਹੈ। ਜੇਕਰ ਇਹ ਸਥਿਤੀ ਜਾਰੀ ਰਹੀ ਤਾਂ ਅਗਲੇ 10-12 ਦਿਨਾਂ ਤੱਕ ਵਾਢੀ ਪੂਰੀ ਨਹੀਂ ਹੋਵੇਗੀ ਅਤੇ ਹੋਰ ਫਸਲਾਂ ਦਾ ਝਾੜ ਵੀ ਕਾਫ਼ੀ ਘੱਟ ਜਾਵੇਗਾ। ਉਨ੍ਹਾਂ ਕਿਹਾ ਕਿ ਫਸਲ ਤੋਂ ਹੋਣ ਵਾਲੀ ਆਮਦਨ ਹੀ ਕਿਸਾਨਾਂ ਲਈ ਰੋਜ਼ੀ-ਰੋਟੀ ਦਾ ਇੱਕੋ ਇੱਕ ਸਾਧਨ ਹੈ ਅਤੇ ਮੀਂਹ ਨਾਲ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ।‌ ਸਰਕਾਰ ਨੂੰ ਕਿਸਾਨਾਂ ਦੇ ਹੋ ਰਹੇ ਨੁਕਸਾਨ ਦੀ ਭਰਪਾਈ ਲਈ ਗਿਰਦਾਵਰੀ ਕਰਕੇ ਮੁਆਵਜ਼ਾ ਦੇਣਾ ਚਾਹੀਦਾ ਹੈ।

ਮੀਂਹ ਕਾਰਨ ਕਣਕ ਦੀ ਵਾਢੀ ਰੁਕੀ

ਏਲਨਾਬਾਦ (ਜਗਤਾਰ ਸਮਾਲਸਰ): ਅੱਜ ਖੇਤਰ ਵਿੱਚ ਹੋਈ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਦੁਪਹਿਰ ਸਮੇਂ ਅਚਾਨਕ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਨਾਲ ਪੱਕ ਚੁੱਕੀ ਕਣਕ ਦੀ ਫਸਲ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਵਧ ਗਈ ਹੈ। ਕਿਸਾਨ ਸੁਮਿਤ ਸਿੰਘ ਵਿਰਕ, ਨਿਰਮਲ ਸਿੰਘ, ਭਗਵੰਤ ਸਿੰਘ, ਨਰੇਸ਼ ਕੁਮਾਰ ਆਦਿ ਨੇ ਦੱਸਿਆ ਕਿ ਕਣਕ ਦੀ ਫਸਲ ਖੇਤਾਂ ਵਿੱਚ ਪੂਰੀ ਤਰ੍ਹਾਂ ਪੱਕ ਚੁੱਕੀ ਹੈ ਅਤੇ ਕਣਕ ਦੀ ਕਟਾਈ ਅਗਲੇ ਹਫ਼ਤੇ ਅੰਦਰ ਸ਼ੁਰੂ ਹੋਣ ਵਾਲੀ ਹੈ ਪਰ ਅੱਜ ਦੀ ਬਰਸਾਤ ਨੇ ਕਣਕ ਦੀ ਫਸਲ ਨੂੰ ਨੁਕਸਾਨ ਹੋਣ ਦਾ ਖ਼ਤਰਾ ਵਧਾ ਦਿੱਤਾ ਹੈ ਅਤੇ ਇਸ ਨਾਲ ਵਾਢੀ ਵਿੱਚ ਦੇਰੀ ਹੋ ਸਕਦੀ ਹੈ। ਕਿਸਾਨਾਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਨੇ ਵਿਆਪਕ ਚਿੰਤਾ ਪੈਦਾ ਕਰ ਦਿੱਤੀ ਹੈ ਅਤੇ ਗੜੇਮਾਰੀ ਨੇ ਪਹਿਲਾਂ ਹੀ ਕੁਝ ਖੇਤਰਾਂ ਵਿੱਚ ਫਸਲ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ।

Advertisement
×