ਨਰਸਿੰਗ ਇੰਸਟੀਚਿਊਟ ’ਚ ਸੱਭਿਆਚਾਰਕ ਸਮਾਗਮ
ਸਥਾਨਕ ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਚ ਤੀਆਂ ਸਬੰਘੀ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਬੰਧਕੀ ਕਮੇਟੀ ਦੇ ਬੀਬੀ ਗੁਰਦਿਆਲ ਕੌਰ ਮੱਲਣ ਅਤੇ ਬੀਬੀ ਪਰਮਜੋਤ ਕੌਰ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਬੀਬੀ ਗੁਰਦਿਆਲ ਕੌਰ ਮੱਲਣ ਨੇ ਕਿਹਾ ਕਿ ਤੀਆਂ ਸਾਡੇ ਵਿਰਸੇ ਨਾਲ ਜੁੜੀਆਂ ਹੋਈਆਂ ਹਨ ਅਤੇ ਸਾਨੂੰ ਆਪਣਾ ਵਿਰਸਾ ਨਹੀਂ ਭੁੱਲਣਾ ਚਾਹੀਦਾ। ਇਸ ਮੌਕੇ ਕਾਲਜ ਵਿਦਿਆਰਥਣਾਂ ਵੱਲੋਂ ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ ਅਤੇ ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਅਨੂਰੀਤ ਕੌਰ, ਨਵਜੋਤ ਕੌਰ ਅਤੇ ਜਸਵਿੰਦਰ ਕੌਰ ਨੇ ਕ੍ਰਮਵਾਰ ਪਹਿਲਾ, ਦੂਜੇ ਅਤੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨੂੰ ਇਨਾਮਾਂ ਦੀ ਵੰਡ ਡਾ. ਬਲਤੇਜ ਸਿੰਘ ਵੱਲੋਂ ਕੀਤੀ ਗਈ। ਅੰਤ ਵਿੱਚ ਕਾਲਜ ਦੇ ਪ੍ਰਬੰਧਕੀ ਕਮੇਟੀ ਮੈਂਬਰ ਡਾ ਜੀ ਐਸ ਬਾਵਾ ਅਤੇ ਪ੍ਰਬੰਧਕ ਬਲਵਿੰਦਰ ਸਿੰਘ ਬਰਾੜ ਨੇ ਪ੍ਰਬੰਧਕੀ ਕਮੇਟੀ ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਤੋਂ ਇਲਾਵਾ ਇੰਦਰਜੀਤ ਕੌਰ, ਪਰਮਜੀਤ ਕੌਰ, ਸੁਖਜੀਤ ਕੌਰ, ਸੁਖਵਿੰਦਰ ਕੌਰ, ਸੁਖਮਨਦੀਪ ਕੌਰ, ਕਮਲਜੀਤ ਕੌਰ, ਅਜੈ ਕੁਮਾਰ, ਹਰਨੇਕ ਸਿੰਘ, ਜਸਪਾਲ ਕੌਰ, ਕਰਮਪਾਲ ਸਿੰਘ, ਬੂਟਾ ਸਿੰਘ ਅਤੇ ਮਲਕੀਤ ਸਿੰਘ ਹਾਜ਼ਰ ਸਨ।