ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸੱਭਿਆਚਾਰਕ ਸਮਾਗਮ

ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸੱਭਿਆਚਾਰਕ ਸਮਾਗਮ

ਸਕੂਲ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੰਦੇ ਪ੍ਰਬੰਧਕ ਤੇ ਹੋਰ। -ਫੋਟੋ: ਸੁਰੇਸ਼

ਮਾਨਸਾ: ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਮਾਲਵਾ ਗਰੁੱਪ ਆਫ ਇੰਸਟੀਚਿਊਟ ਕਾਲਜ, ਮਲਕਪੁਰ ਖਿਆਲਾ ਵਿਚ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸੈਸ਼ਨ ਜੱਜ ਨਵਜੋਤ ਕੌਰ, ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼ਿਲਪਾ ਵਰਮਾ, ਜੂਡੀਸ਼ੀਅਲ ਮੈਜਿਸਟ੍ਰੇਟ ਦਿਲਸ਼ਾਦ ਕੌਰ ਅਤੇ ਐਸਡੀਐਮ ਡਾ. ਸ਼ਿਖਾ ਭਗਤ ਨੇ ਸਮੂਲੀਅਤ ਕੀਤੀ। ਸਮਾਗਮ ਦੌਰਾਨ ਸਕੂਲਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਮੁਫ਼ਤ ਕਾਨੂੰਨੀ ਸੇਵਾਵਾਂ ਨਾਲ ਸਬੰਧਤ ਡਿਬੇਟ, ਨਾਟਕ, ਕੋਰਿਓਗ੍ਰਾਫੀ, ਗੀਤ, ਕਵਿਤਾਵਾਂ ਅਤੇ ਕਵੀਸ਼ਰੀ ਵਿੱਚ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਨਵਜੋਤ ਕੌਰ ਨੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਸੇਵਾਵਾਂ ਉੱਪਰ ਚਾਨਣਾ ਪਾਇਆ। ਇਸ ਦੌਰਾਨ ਸ਼ਿਲਪਾ ਵਰਮਾ, ਦਿਲਸ਼ਾਦ ਕੌਰ, ਐਡਵੋਕੇਟ ਬਲਵੀਰ ਕੌਰ ਅਤੇ ਐਡਵੋਕੇਟ ਰੋਹਿਤ ਸਿੰਗਲਾ ਭੰਮਾ ਨੇ ਲੋਕਾਂ ਨੂੰ ਪੈਨ ਇੰਡੀਆ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪਵਨ ਕੁਮਾਰ, ਕਰਮ ਸਿੰਘ ਚੌਹਾਨ, ਤਰਸੇਮ ਸੇਮੀ, ਬਬਲਜੀਤ ਸਿੰਘ ਖਿਆਲਾ, ਨਿਰਮਲ ਸਿੰਘ ਸਰਪੰਚ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All