ਦਸਮੇਸ਼ ਗਰਲਜ਼ ਕਾਲਜ ਬਾਦਲ ’ਚ ਸੱਭਿਆਚਾਰਕ ਸਮਾਗਮ
ਦਸਮੇਸ਼ ਗਰਲਜ਼ ਕਾਲਜ ਬਾਦਲ ਵਿੱਚ ਤੀਆਂ ਸਬੰਧੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਖਾਸ ਰੌਣਕ ਪੰਜਾਬ ਦੇ ਉਭਰਦੇ ਗਾਇਕ ਇੰਦਰ ਵੜੈਚ ਰਹੇ, ਜਿਨ੍ਹਾਂ ਨੇ ਆਪਣੇ ਨਵੇਂ ਗੀਤਾਂ ਦੀ ਝਲਕ ਪੇਸ਼ ਕਰਦੇ ਹੋਏ ਵਿਦਿਆਰਥਣਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।
ਇਸ ਮੌਕੇ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਕਵੀ ਦਰਸ਼ਨ ਬੁੱਟਰ ਨੇ ਆਪਣੀਆਂ ਭਾਵਪੂਰਤ ਕਵਿਤਾਵਾਂ ਰਾਹੀਂ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ, ਜਦੋਂ ਕਿ ਡਾ. ਰੀਨਾ ਸ਼ਰਮਾ ਨੇ ਕਲਾਸੀਕਲ ਮਿਊਜ਼ਿਕ ਪੇਸ਼ ਕੀਤਾ। ਵਿਦਿਆਰਥਣਾਂ ਵੱਲੋਂ ਲੋਕ ਗੀਤ ਪੇਸ਼ ਕਰਕੇ ਸਮਾਰੋਹ ਵਿੱਚ ਸੱਭਿਆਚਾਰਕ ਰੰਗ ਭਰਿਆ ਗਿਆ।
ਸਮਾਗਮ ਵਿੱਚ ਨਾਵਲਕਾਰ ਕੰਵਰ ਜਸਵਿੰਦਰ ਸਿੰਘ, ਸੁਧਾਂਸ਼ੂ ਆਰੀਆ, ਪੁਸ਼ਪਿੰਦਰ ਰਾਣਾ, ਏਡੀਓ ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਹਰਪ੍ਰੀਤ ਕੌਰ ਸੰਘਾ, ਦਸਮੇਸ਼ ਬੀ. ਐਡ ਕਾਲਜ ਦੀ ਪ੍ਰਿੰਸੀਪਲ ਡਾ. ਵਨੀਤਾ, ਤਰਲੋਕ ਬੰਧੂ ਅਤੇ ਦਸਮੇਸ਼ ਪਬਲਿਕ ਸਕੂਲ ਬਾਦਲ ਦੀ ਪ੍ਰਿੰਸੀਪਲ ਰਿਤੂ ਨੰਦਾ ਵੀ ਮੌਜੂਦ ਸਨ। ਸਟੇਜ ਸੈਕਟਰੀ ਦੀ ਭੂਮਿਕਾ ਸਹਾਇਕ ਪ੍ਰੋ. ਰਮਨ ਸਿੱਧੂ ਨੇ ਨਿਭਾਈ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਐੱਸਐੱਸ ਸੰਘਾ ਨੇ ਸਮਾਰੋਹ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।