ਸਿਰਸਾ (ਨਿੱਜੀ ਪੱਤਰ ਪ੍ਰੇਰਕ): ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਰੋਣਾ ਡਿਪਟੀ ਕਮਿਸ਼ਨਰ ਅੱਗੇ ਰੋਇਆ। ਉਨ੍ਹਾਂ ਨੇ ਨੁਕਸਾਨੇ ਨਰਮੇ ਦੀ ਭਰਪਾਈ ਕਿਸਾਨਾਂ ਦੇ ਨਾਲ ਨਾਲ ਖੇਤ ਮਜ਼ਦੂੂਰਾਂ ਦੀ ਵੀ ਕਰਨ ਦੀ ਮੰਗ ਕੀਤੀ। ਮਿਨੀ ਸਕੱਤਰੇਤ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਆਏ ਪਿੰਡ ਮੱਲੇਕਾਂ, ਬੇਗੂ ਆਦਿ ਦੇ ਕਿਸਾਨਾਂ ਨੇ ਦੱਸਿਆ ਹੈ ਕਿ ਇਲਾਕੇ ਵਿੱਚ ਪਏ ਬੇਮੌਸਮੀ ਮੀਂਹ ਤੇ ਗੁਲਾਬੀ ਸੁੰਡੀ ਨਾਲ ਇਲਾਕੇ ਵਿੱਚ ਵੱਡੇ ਪੱਧਰ ’ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ ਹੋਇਆ ਹੈ। ਕਿਸਾਨ ਆਗੂਆਂ ਨੇ ਜਿਥੇ ਕਿਸਾਨਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਕਿੱਲਾ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ ਉਥੇ ਹੀ ਵੀਹ ਹਜ਼ਾਰ ਰੁਪਏ ਪ੍ਰਤੀ ਖੇਤ ਮਜ਼ਦੂਰ ਨੂੰ ਆਰਥਿਕ ਸਹਾਇਤਾ ਦਿੱਤੇ ਜਾਣ ਦੀ ਵੀ ਉਨ੍ਹਾਂ ਨੇ ਮੰਗ ਕੀਤੀ ਹੈ।