ਪੱਤਰ ਪ੍ਰੇਰਕ
ਬੋਹਾ, 18 ਅਪਰੈਲ
ਪਿੰਡ ਸਤੀਕੇ ਵਿੱਚ ਗਰੀਬ ਵਿਅਕਤੀ ਸਤਨਾਮ ਸਿੰਘ ਦੇ ਘਰ ਵਿੱਚ ਅੱਗ ਲੱਗ ਜਾਣ ਕਰਾਨ ਘਰ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਬਿਜਲੀ ਦੇ ਸਪਾਰਕ ਕਾਰਨ ਲੱਗੀ ਹੈ। ਇਸ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਪੀੜਤ ਪਰਿਵਾਰ ਦਾ ਦੁੱਖ ਵੰਡਾਉਣ ਪਿੰਡ ਸਤੀਕੇ ਪੁੱਜੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਪਰਿਵਾਰ ਦਾ ਦੋ ਲੱਖ ਰੁਪਏ ਤੋਂ ਉਪਰ ਦਾ ਨੁਕਸਾਨ ਹੋਇਆ ਹੈ।
ਉਨ੍ਹਾਂ ਕਿਹਾ ਕਿ ਇਸ ਹੋਏ ਨੁਕਸਾਨ ਬਾਰੇ ਰਿਪੋਰਟ ਕਰਨ ਦੀ ਜ਼ਿੰਮੇਵਾਰੀ ਹਲਕਾ ਪਟਵਾਰੀ ਜਸਪ੍ਰੀਤ ਸਿੰਘ ਦੀ ਡਿਊਟੀ ਲਾ ਦਿੱਤੀ ਗਈ ਹੈ ਤੇ ਉਸ ਦੀ ਰਿਪੋਰਟ ਦੇ ਆਧਾਰ ’ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲ ਕੇ ਇਸ ਨੁਕਸਾਨ ਦੀ ਪੂਰਤੀ ਦੀ ਮੰਗ ਕੀਤੀ ਜਾਵੇਗੀ।