ਨਹਿਰ ਦੇ ਰੋਡੇ ਪੁਲ ’ਤੇ ਹਾਦਸਿਆਂ ਦਾ ਖ਼ਤਰਾ
ਪਿੰਡ ਥੋਬਰੀਆ ਨੇੜੇ ਨਹਿਰ ’ਤੇ ਬਣੇ ਪੁਲ ’ਤੇ ਰੇਲਿੰਗ ਨਾ ਹੋਣ ਕਾਰਨ ਪਿੰਡ ਵਾਸੀਆਂ ਅਤੇ ਰਾਹਗੀਰਾਂ ਵਿੱਚ ਹਮੇਸ਼ਾ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਲੋਕਾਂ ਨੇ ਦੱਸਿਆ ਕਿ ਰੋਜ਼ਾਨਾ ਸੈਂਕੜੇ ਵਾਹਨ ਇਸ ਪੁਲ ਤੋਂ ਲੰਘਦੇ ਹਨ ਪਰ ਦੋਵੇਂ ਪਾਸੇ ਰੋਕਾਂ...
Advertisement
ਪਿੰਡ ਥੋਬਰੀਆ ਨੇੜੇ ਨਹਿਰ ’ਤੇ ਬਣੇ ਪੁਲ ’ਤੇ ਰੇਲਿੰਗ ਨਾ ਹੋਣ ਕਾਰਨ ਪਿੰਡ ਵਾਸੀਆਂ ਅਤੇ ਰਾਹਗੀਰਾਂ ਵਿੱਚ ਹਮੇਸ਼ਾ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਲੋਕਾਂ ਨੇ ਦੱਸਿਆ ਕਿ ਰੋਜ਼ਾਨਾ ਸੈਂਕੜੇ ਵਾਹਨ ਇਸ ਪੁਲ ਤੋਂ ਲੰਘਦੇ ਹਨ ਪਰ ਦੋਵੇਂ ਪਾਸੇ ਰੋਕਾਂ ਨਾ ਹੋਣ ਕਾਰਨ ਰਾਹਗੀਰ ਹਾਦਸੇ ਦਾ ਸ਼ਿਕਾਰ ਹੋ ਸਕਦੇ ਹਨ। ਪੁਲ ’ਤੇ ਲਾਈਟ ਦਾ ਕੋਈ ਪ੍ਰਬੰਧ ਹੋਣ ਕਾਰਨ ਰਾਤ ਸਮੇਂ ਖ਼ਤਰਾ ਹੋਰ ਵੱਧ ਜਾਂਦਾ ਹੈ। ਕਈ ਵਾਰ ਦੋਪਹੀਆ ਵਾਹਨ ਚਾਲਕ ਇੱਥੇ ਨਹਿਰ ਵਿੱਚ ਡਿੱਗਣ ਤੋਂ ਬਚੇ ਹਨ। ਲੋਕਾਂ ਨੇ ਕਿਹਾ ਕਿ ਵਿਭਾਗ ਦੀ ਲਾਪਰਵਾਹੀ ਕਾਰਨ ਕਿਸੇ ਸਮੇਂ ਵੀ ਇੱਥੇ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਕਈ ਵਾਰ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਗਈ ਹੈ ਪਰ ਅਜੇ ਤੱਕ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੁਲ 'ਤੇ ਜਲਦੀ ਤੋਂ ਜਲਦੀ ਰੇਲਿੰਗ ਲਗਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। -ਪੱਤਰ ਪ੍ਰੇਰਕ
Advertisement
Advertisement