DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਘੱਗਰ ਦਾ ਪਾਣੀ ਚੜ੍ਹਨ ਕਾਰਨ ਮਾਨਸਾ ’ਚ ਹੜ੍ਹ ਦਾ ਖ਼ਤਰਾ

ਜੋਗਿੰਦਰ ਸਿੰਘ ਮਾਨ ਮਾਨਸਾ, 13 ਜੁਲਾਈ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉਪਰ ਪਹੁੰਚਣ ਕਾਰਨ ਬੰਨ੍ਹ ਟੁੱਟਣ ’ਤੇ ਇਸ ਖੇਤਰ ‘ਚ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੇ...
  • fb
  • twitter
  • whatsapp
  • whatsapp
featured-img featured-img
ਬਰੇਟਾ ਦੇ ਚਾਂਦਪੁਰਾ ਬੰਨ੍ਹ ਦਾ ਜਾਇਜ਼ਾ ਲੈਂਦੇ ਹੋਏ ਹਰਸਿਮਰਤ ਕੌਰ ਬਾਦਲ।
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 13 ਜੁਲਾਈ

Advertisement

ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉਪਰ ਪਹੁੰਚਣ ਕਾਰਨ ਬੰਨ੍ਹ ਟੁੱਟਣ ’ਤੇ ਇਸ ਖੇਤਰ ‘ਚ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਘੱਗਰ ਵਿਚ ਪਾਣੀ ਦਾ ਪੱਧਰ 3 ਫੁੱਟ ਵਧ ਗਿਆ ਹੈ ਅਤੇ ਪਾਣੀ ਵੱਧਣ ਕਾਰਨ ਮਾਨਸਾ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਖ਼ਤਰਾ ਬਣ ਗਿਆ ਹੈ। ਉਹ ਅੱਜ ਬਰੇਟਾ ਸਥਿਤ ਚਾਂਦਪੁਰਾ ਬੰਨ੍ਹ ਦਾ ਦੌਰਾ ਕਰਨ ਤੋਂ ਬਾਅਦ ਦੇਰ ਸ਼ਾਮ ਮਾਨਸਾ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਹੜ੍ਹਾਂ ਦੀ ਚਿਤਾਵਨੀ ਮੌਸਮ ਵਿਭਾਗ ਨੇ ਪਹਿਲਾਂ ਹੀ ਜਦੋਂ ਦੇ ਦਿੱਤੀ ਸੀ ਤਾਂ ਪੰਜਾਬ ਸਰਕਾਰ ਵੱਲੋਂ ਡਰੇਨਾਂ ਦੀ ਸਫ਼ਾਈ ਅਤੇ ਖ਼ਾਸ ਕਰਕੇ ਘੱਗਰ ਦਰਿਆ ਦੇ ਕਿਨਾਰੇ ਮਜ਼ਬੂਤ ਕਰਨ ਲਈ ਵਿਸ਼ੇਸ਼ ਫੰਡ ਜਾਰੀ ਕਰਨਾ ਚਾਹੀਦਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਰੋਕੂ ਪ੍ਰਬੰਧਾਂ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾ ਲੋਕਾਂ ਦੀ ਪਹਿਲਾਂ ਸਾਰ ਲਈ ਗਈ ਅਤੇ ਨਾ ਹੀ ਹੁਣ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੋੜਾਵਾਲ ਡਰੇਨ ਓਵਰਫ਼ਲੋਅ ਹੋ ਗਈ ਹੈ, ਕਿਉਂਕਿ ਮੌਨਸੂਨ ਦੇ ਆਉਣ ਤੋਂ ਪਹਿਲਾਂ ਇਸ ਦੀ ਸਫ਼ਾਈ ਨਹੀਂ ਕੀਤੀ ਗਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੜ੍ਹ ਮਾਰੇ ਪਿੰਡਾਂ ਵਿਚ ਮਨੁੱਖੀ ਤ੍ਰਾਸਦੀ ਵਾਪਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿੰਡਾਂ ਵਿਚ ਦੁਧਾਰੂ ਪਸ਼ੂਆਂ ਵਾਸਤੇ ਹਰੇ ਚਾਰੇ ਦਾ ਕੋਈ ਪ੍ਰਬੰਧ ਨਹੀਂ ਕੀਤਾ। ਇਸੇ ਤਰੀਕੇ ਲੋਕਾਂ ਨੂੰ ਸੁੱਕਾ ਰਾਸ਼ਨ ਜਾਂ ਪੈਕ ਕੀਤਾ ਖਾਣਾ ਪ੍ਰਦਾਨ ਕਰਨ ਦਾ ਕੋਈ ਯਤਨ ਨਹੀਂ ਕੀਤਾ ਗਿਆ ਤੇ ਲੋਕ ਲੰਗਰ ਸੇਵਾ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਗੈਰ ਸਰਕਾਰੀ ਸੰਗਠਨਾਂ ’ਤੇ ਨਿਰਭਰ ਹੋ ਗਏ ਹਨ ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰੇਮ ਔਰੜਾ, ਗੁਰਪ੍ਰੀਤ ਸਿੰਘ ਚਾਹਲ ਵੀ ਮੌਜੂਦ ਸਨ। ਦੂਜੇ ਪਾਸੇ ਭਾਵੇਂ ਜ਼ਿਲ੍ਹੇ ਪੱਧਰ ਉਤੇ ਪ੍ਰਸ਼ਾਸਨ ਨੇ ਹੜ੍ਹ‌ ਕੰਟਰੋਲ ਰੂਮ ਬਣਾਇਆ ਹੋਇਆ ਹੈ,‌ ਪਰ ਉਨ੍ਹਾਂ ਕੋਲ ਘੱਗਰ ਦਰਿਆ ਵਿੱਚ ਚੱਲ ਰਹੇ ਪਾਣੀ ਦੇ ਸਮਰੱਥਾ ਦੀ ਕੋਈ ਜਾਣਕਾਰੀ ਨਹੀਂ ਹੁੰਦੀ ਹੈ, ਇਸ ਦਾ ਪਤਾ ਉਨ੍ਹਾਂ ਨੂੰ ਫੋਨ ਕਰਨ ਦੌਰਾਨ ਪਤਾ ਲੱਗਿਆ ਹੈ। ਉਥੇ ਮੌਜੂਦ ਅਧਿਕਾਰੀ ਨੇ ਰਾਤ 9 ਵਜੇ ਦੱਸਿਆ ਕਿ ਲੋਕ ਇਥੇ ਜਾਣਕਾਰੀ ਦੇ ਸਕਦੇ ਕਨ, ਨਾ ਕਿ ਇਥੋਂ ਕੋਈ ਜਾਣਕਾਰੀ ਲੈ ਸਕਦੇ ਹਨ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਹੜ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ, ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ, ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਸੂਬੇ ਦੇ ਹੜ੍ਹ ਪ੍ਰਭਾਵਿਤ ਸ਼ਹਿਰਾਂ ਵਿਚ ਪੀੜਤਾਂ ਦੀ ਮਦਦ ਲਈ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ। ਉਹ ਅੱਜ ਚਾਂਦਪੁਰਾ ਬੰਨ੍ਹ ’ਤੇ ਘੱਗਰ ਦੀ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਵਿਧਾਇਕ ਬੁੱਧਰਾਮ ਨੇ ਦੱਸਿਆ ਕਿ ਭਾਵੇਂ ਜ਼ਿਲ੍ਹਾ ਮਾਨਸਾ ਵਿਚ ਮੀਂਹ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ, ਪਰ ਹਿਮਾਚਲ ਪ੍ਰਦੇਸ਼ ’ਚ ਪਏ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋਈ ਹੈ, ਜਿਸ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੁਆਬੇ ਅਤੇ ਮਾਝੇ ਇਲਾਕੇ ’ਚ ਜੋ ਨੁਕਸਾਨ ਹੋਇਆ ਹੈ ਉਸ ਦੀ ਪੂਰਤੀ ਲਈ ਭਗਵੰਤ ਮਾਨ ਸਰਕਾਰ ਵੱਲੋਂ ਹਰ ਸੰਭਵ ਯਤਨ ਜਾਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਆਪਣੇ ਵਿਤ ਅਨੁਸਾਰ ਅੱਗੇ ਆਉਣ। ਲੋਕਾਂ ਨੂੰ ਅਫਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਸਰਕਾਰ ਉਨ੍ਹਾਂ ਤੱਕ ਖੁਦ ਸਹੀ ਜਾਣਕਾਰੀ ਮੁਹੱਈਆ ਕਰਾਏਗੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ, ਸੋਹਣਾ ਸਿੰਘ ਕਲੀਪੁਰ ਤੇ ਨਾਇਬ ਤਹਿਸੀਲਦਾਰ ਬਲਕਾਰ ਸਿੰਘ ਆਦਿ ਮੌਜੂਦ ਸਨ।

ਦੂਜੇ ਪਾਸੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਸਮੱਸਿਆਵਾਂ ਨਾਲ ਨਜਿੱਠਣ ਲਈ 24 ਘੰਟੇ ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਅਤੇ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸਥਿਤੀ ’ਚ ਕਈ ਬਿਮਾਰੀਆਂ ਫੈਲਣ ਦਾ ਡਰ ਰਹਿੰਦਾ ਹੈ।

Advertisement
×