ਖ਼ਤਰਨਾਕ ਕੈਦੀ ਥਾਣੇ ’ਚੋਂ ਫ਼ਰਾਰ; ਹੌਲਦਾਰ ਮੁਅੱਤਲ

ਖ਼ਤਰਨਾਕ ਕੈਦੀ ਥਾਣੇ ’ਚੋਂ ਫ਼ਰਾਰ; ਹੌਲਦਾਰ ਮੁਅੱਤਲ

ਮਹਿੰਦਰ ਸਿੰਘ ਰੱਤੀਆਂ

ਮੋਗਾ, 16 ਅਪਰੈਲ

ਇੱਥੇ ਥਾਣਾ ਫ਼ਤਹਿਗੜ੍ਹ ਪੰਜਤੂਰ ਵਿੱਚੋਂ ਲੰਘੀ ਰਾਤ ਇਕ ਖ਼ਤਰਨਾਕ ਕੈਦੀ ਫ਼ਰਾਰ ਹੋ ਗਿਆ। ਉਹ ਹੱਤਿਆ ਦੇ ਇਕ ਕੇਸ ਵਿੱਚ ਕੈਦ ਦੀ ਸਜ਼ਾ ਕੱਟ ਰਿਹਾ ਸੀ ਤੇ ਪੈਰੋਲ ਉੱਤੇ ਬਾਹਰ ਆਇਆ ਹੋਇਆ ਸੀ। ਰਿਹਾਈ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਵੀ ਜੇਲ੍ਹ ਨਾ ਜਾਣ ਕਰ ਕੇ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਹਵਾਲਾਤ ਵਿੱਚ ਬੰਦ ਕੀਤਾ ਹੋਇਆ ਸੀ। ਡੀਐੱਸਪੀ ਧਰਮਕੋਟ ਸੁਬੇਗ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਿਸ਼ਾਨ ਸਿੰਘ ਵਾਸੀ ਪਿੰਡ ਕੜਾਹੇਵਾਲਾ ਅਤੇ ਰਾਤ ਦੀ ਡਿਊਟੀ ਉੱਤੇ ਤਾਇਨਾਤ ਹੌਲਦਾਰ ਗੁਰਨਾਮ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੌਲਦਾਰ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਹੈ।

ਪੁਲੀਸ ਮੁਤਾਬਕ ਮੁਲਜ਼ਮ ਨਿਸ਼ਾਨ ਸਿੰਘ ਥਾਣਾ ਜ਼ੀਰਾ ਵਿੱਚ 28 ਸਤੰਬਰ 2012 ਨੂੰ ਆਈਪੀਸੀ ਦੀ ਧਾਰਾ 364/302/201 ਤਹਿਤ ਦਰਜ ਕੇਸ ਵਿੱਚ ਕੇਂਦਰੀ ਜੇਲ੍ਹ ਬਰਨਾਲਾ ਵਿੱਚ ਕੈਦ ਕੱਟ ਰਿਹਾ ਸੀ। ਇਸ ਵਰ੍ਹੇ ਉਹ ਪੈਰੋਲ ’ਤੇ ਜੇਲ੍ਹ ’ਚੋਂ ਬਾਹਰ ਆਇਆ ਸੀ। ਉਸ ਨੇ ਲੰਘੀ 19 ਮਾਰਚ ਨੂੰ ਜੇਲ੍ਹ ਵਾਪਸ ਜਾਣਾ ਸੀ ਪਰ ਨਹੀਂ ਗਿਆ। ਇਸ ਮਾਮਲੇ ਵਿੱਚ 11 ਅਪਰੈਲ ਨੂੰ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ਉੱਤੇ ਥਾਣਾ ਫ਼ਤਹਿਗੜ੍ਹ ਪੰਜਤੂਰ ਵਿੱਚ ਨਿਸ਼ਾਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਨਿਸ਼ਾਨ ਸਿੰਘ ਪੁਲੀਸ ਰਿਮਾਂਡ ’ਤੇ ਹੋਣ ਕਰ ਕੇ ਥਾਣਾ ਫ਼ਤਹਿਗੜ੍ਹ ਪੰਜਤੂਰ ਦੀ ਹਵਾਲਾਤ ਵਿੱਚ ਬੰਦ ਸੀ। ਲੰਘੀ ਰਾਤ ਕਰੀਬ 11 ਵਜੇ ਉਹ ਪੇਟ ਦਰਦ ਦਾ ਬਹਾਨਾ ਬਣਾ ਕੇ ਹਵਾਲਾਤ ਵਿੱਚੋਂ ਬਾਹਰ ਆ ਗਿਆ ਅਤੇ ਮੁਣਸ਼ੀ ਗੁਰਨਾਮ ਸਿੰਘ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਪੁਲੀਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All