ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੀ ਏ ਪੀ ਦੀ ਕਿੱਲਤ: ਰੇਲਵੇ ਸਟੇਸ਼ਨ ’ਤੇ ਰੈਕ ਦੀ ਚੈਕਿੰਗ

ਖੇਤਬਾਡ਼ੀ ਵਿਭਾਗ ਵੱਲੋਂ ਜ਼ਿਲ੍ਹੇ ’ਚ ਖਾਦ ਦੀ ਘਾਟ ਨਾ ਹੋਣ ਦਾ ਦਾਅਵਾ
Advertisement

ਮਾਲਵਾ ਖੇਤਰ ਵਿੱਚ ਕਣਕ ਦੀ ਬਿਜਾਈ ਸ਼ੁਰੂ ਹੋਣ ਤੋਂ ਬਾਅਦ ਆਉਣ ਲੱਗੀ ਡੀਏਪੀ ਖਾਦ ਦੀ ਕਿਲੱਤ ਨੂੰ ਲੈਕੇ ਖੇਤੀਬਾੜੀ ਵਿਭਾਗ ਹਰਕਤ ਵਿੱਚ ਆ ਗਿਆ, ਜਿਸ ਤਹਿਤ ਅੱਜ ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਮਾਨਸਾ ਦੇ ਰੇਲਵੇ ਸਟੇਸ਼ਨ ’ਤੇ ਲੱਗੇ ਰੈਕ ਦੀ ਵੰਡ ਦੀ ਚੈਕਿੰਗ ਕੀਤੀ ਅਤੇ ਖਾਦਾਂ ਦੀ ਵੰਡ ਸਹੀ ਢੰਗ ਨਾਲ ਕਰਵਾਈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 1,71,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ 23,741 ਮੀਟਰਕ ਟਨ ਫਾਸਫੋਰਸ ਖਾਦ ਦੀ ਲੋੜ ਹੈ, ਜਿਸ ਵਿੱਚੋਂ 11,000 ਮੀਟਰਿਕ ਟਨ ਖਾਦ ਮਾਨਸਾ ਵਿੱਚ ਆ ਚੁੱਕੀ ਹੈ। ਇਸ ਤੋਂ ਇਲਾਵਾ ਫਾਸਫੋਰਸ ਦੇ ਬਦਲਵੇਂ ਪ੍ਰਬੰਧ ਵਜੋਂ ਟੀ.ਐਸ.ਪੀ. ਖਾਦ ਜਿਸ ਵਿੱਚ 46 ਫ਼ੀਸਦੀ ਫਾਸਫੋਰਸ ਹੁੰਦੀ ਹੈ, ਉਹ ਖਾਦ ਹੁਣ 3900 ਮੀਟਰਕ ਟਨ ਆ ਚੁੱਕੀ ਹੈ। ਇਸ ਤੋਂ ਇਲਾਵਾ 9100 ਮੀਟਰਿਕ ਟਨ ਡੀ.ਏ.ਪੀ. ਖਾਦ ਦੇ ਰੈਕ ਅਗਲੇ 10 ਦਿਨਾ ਵਿੱਚ ਆ ਜਾਣਗੇ। ਮੁੱਖ ਖੇਤੀਬਾੜੀ ਅਫਸਰ ਮਾਨਸਾ ਨੇ ਕਿਸਾਨਾਂ ਨੂੰ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਡੀ.ਏ.ਪੀ. ਦੀ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਸਮੱਗਰੀ ਦੀ ਖਰੀਦ ਪੱਕੇ ਬਿੱਲ ਉਪਰ ਕਰਨ ਅਤੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਖਾਦਾਂ ਨਾਲ ਕਿਸੇ ਪ੍ਰਕਾਰ ਦੀ ਟੈਗਿੰਗ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯੂਰੀਆ ਖਾਦ ਦੀ ਵੀ ਮਾਨਸਾ ਜ਼ਿਲ੍ਹੇ ਵਿੱਚ ਕੋਈ ਘਾਟ ਨਹੀਂ ਹੈ। ਇਸ ਮੌਕੇ ਚਮਨਦੀਪ ਸਿੰਘ,ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਹਰਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਤੋਂ ਇਲਾਵਾ ਪਵਨ ਕੁਮਾਰ ਮੁੱਖ ਖਾਦ ਵਿਕਰੇਤਾ ਤੇ ਕਿਸਾਨ ਵੀ ਮੌਜੂਦ ਸਨ।

Advertisement
Advertisement
Show comments