ਪੱਤਰ ਪ੍ਰੇਰਕ
ਜ਼ੀਰਾ, 10 ਸਤੰਬਰ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਹੇਠ ਕਾਦੀਆਂ ਜਥੇਬੰਦੀ ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਦਰਸ਼ਨ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਲੱਖੋਵਾਲ ਜਥੇਬੰਦੀ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਲੱਖੋਵਾਲ ਜਥੇਬੰਦੀ ਅਕਾਲੀ ਦਲ (ਬਾਦਲ) ਦੀ ਬੀ ਟੀਮ ਬਣ ਕੇ ਰਹਿ ਗਈ ਹੈ।