ਮੁਕਾਬਲੇ ’ਚ ਡੀ ਏ ਵੀ ਸਕੂਲ ਦੇ ਵਿਦਿਆਰਥੀ ਮੋਹਰੀ
ਡੀ ਏ ਵੀ ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਕਰਵਾਏ ‘ਭਾਰਤ ਨੂੰ ਜਾਣੋ’ ਮੁਕਾਬਲੇ ਵਿੱਚ ਸ਼ਾਖਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਇਸ ਮੁਕਾਬਲੇ ਦੌਰਾਨ 11 ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਭਾਗ...
Advertisement
ਡੀ ਏ ਵੀ ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਕਰਵਾਏ ‘ਭਾਰਤ ਨੂੰ ਜਾਣੋ’ ਮੁਕਾਬਲੇ ਵਿੱਚ ਸ਼ਾਖਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਇਸ ਮੁਕਾਬਲੇ ਦੌਰਾਨ 11 ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਮੁਕਾਬਲੇ ਦੌਰਾਨ ਜੂਨੀਅਰ ਵਰਗ ਵਿੱਚ ਆਰਵ ਗੁਪਤਾ ਅਤੇ ਅਰਮਾਨ ਕੌਸ਼ਲ ਜਮਾਤ ਅੱਠਵੀਂ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸੀਨੀਅਰ ਵਰਗ ਵਿੱਚ ਬਾਰ੍ਹਵੀਂ ਜਮਾਤ ਦੇ ਜਾਨਵੀ ਸਿੰਗਲਾ ਤੇ ਸ਼੍ਰੇਯਾਂਸ਼ ਗਰਗ ਨੇ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬੱਧੀ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ
Advertisement
Advertisement
