ਪਰਾਲੀ ਸੰਭਾਲ ਲਈ ਡੀ ਸੀ ਨੂੰ 5 ਲੱਖ ਦਾ ਚੈੱਕ ਦਿੱਤਾ
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਟਰਾਈਡੈਂਟ ਗਰੁੱਪ ਨੇ ਡਿਪਟੀ ਕਮਿਸ਼ਨਰ ਟੀ.ਬੈਨਿਥ ਨੂੰ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਟਰਾਈਡੈਂਟ ਗਰੁੱਪ ਨੇ ਡਿਪਟੀ ਕਮਿਸ਼ਨਰ ਟੀ.ਬੈਨਿਥ ਨੂੰ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੀ ਕੰਪਨੀ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਨੇ ਸੀਐਸਆਰ ਫੰਡ ਵਿੱਚੋਂ 5 ਲੱਖ ਰੁਪਏ ਦਾ ਚੈਕ ਡੀਸੀ ਨੂੰ ਸੌਂਪਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਰਕਮ ਦੀ ਵਰਤੋਂ ਕਿਸਾਨਾਂ ਨੂੰ ਮਸ਼ੀਨਰੀ ਦੀ ਉਪਲਬਧਤਾ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇਗਾ। ਡੀਸੀ ਨੇ ਚੈੱਕ ਪ੍ਰਾਪਤ ਕਰਦੇ ਸਮੇਂ ਟਰਾਈਡੈਂਟ ਗਰੁੱਪ ਅਤੇ ਖ਼ਾਸ ਤੌਰ ‘ਤੇ ਮੈਂਬਰ ਰਾਜ ਸਭਾ ਪਦਮ ਰਾਜਿੰਦਰ ਗੁਪਤਾ ਦਾ ਧੰਨਵਾਦ ਕੀਤਾ। ਸ੍ਰੀ ਗੁਪਤਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਹਮੇਸ਼ਾ ਆਪਣਾ ਫਰਜ਼ ਸਮਝਦਿਆਂ ਸ਼ੁੱਧ ਵਾਤਾਵਰਨ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦਾ ਰਿਹਾ ਹੈ। ਡੀਸੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਹੋਰ ਉਦਯੋਗਿਕ ਇਕਾਈਆਂ ਨੂੰ ਵੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।